ਲੁਧਿਆਣਾ- ਲੁਧਿਆਣਾ ਤੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਰਹੇ ਜਗਦੀਸ਼ ਗਰਚਾ ਦੇ ਘਰ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਲਈ ਘਰ ਦੇ ਨੌਕਰ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ, ਜੋ ਕਿ ਘਰੋਂ ਫ਼ਰਾਰ ਹੈ।
ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਦੇ ਘਰ ਉਨ੍ਹਾਂ ਦੀ ਪਤਨੀ, ਭੈਣ, ਇਕ ਔਰਤ ਅਤੇ ਮੇਡ ਮੌਜੂਦ ਸੀ, ਜੋ ਕਿ ਚਾਰੇ ਬੇਹੋਸ਼ ਮਿਲੀਆਂ। ਇਸ ਤੋਂ ਬਾਅਦ ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਕੋਈ ਨਸ਼ੀਲਾ ਪਦਾਰਥ ਕੇ ਘਰ ‘ਚ ਚੋਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਪਣੇ ਨੌਕਰ ‘ਤੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਹੀ ਨੌਕਰ ਨੂੰ ਘਰ ਰੱਖਿਆ ਸੀ।