ਰਾਏਪੁਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਵੀਰਵਾਰ ਨੂੰ ਛੱਤੀਸਗੜ੍ਹ ‘ਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ। ਪਾਰਟੀ ਦੇ ਅਹੁਦਾ ਅਧਿਕਾਰੀਆਂ ਨੇ ਦੱਸਿਆ ਕਿ ਰਾਏਪੁਰ ‘ਚ ਪਾਰਟੀ ਦੇ ਪ੍ਰਦੇਸ਼ ਹੈੱਡ ਕੁਆਰਟਰ ਕੁਸ਼ਾਭਾਊ ਠਾਕਰੇ ਕੰਪਲੈਕਸ ‘ਚ ਲਗਭਗ 6 ਘੰਟੇ ਤੱਕ ਚੱਲੀ ਬੈਠਕ ਦੌਰਾਨ ਉਮੀਦਵਾਰਾਂ ਦੀ ਚੋਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਉਣ ਵਾਲੀ ਛੱਤੀਸਗੜ੍ਹ ਯਾਤਰਾ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਈ। ਬੈਠਕ ‘ਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼, ਪਾਰਟੀ ਦੇ ਰਾਜ ਇੰਚਾਰਜ ਓਮ ਮਾਥੁਰ, ਸਹਿ-ਇੰਚਾਰਜ ਨਿਤਿਨ ਨਬੀਨ, ਪ੍ਰਦੇਸ਼ ਪ੍ਰਧਾਨ ਅਰੁਣ ਸਾਵ, ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਨਾਰਾਇਣ ਚੰਦੇਲ, ਸਾਬਕਾ ਮੁੱਖ ਮੰਤਰੀ ਰਮਨ ਸਿਂਘ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਸਨ।