ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੂੰ ਕੋਟਕਪੂਰਾ ਗੋਲੀਕਾਂਡ (Kotkapura Firing Case) ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ (Anticipatory Bail) ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਪਹਿਲਾਂ ਤੋਂ ਮਿਲੀ ਅੰਤਰਿਮ ਜ਼ਮਾਨਤ ਦੇ ਹੁਕਮਾਂ ਦੀ ਹਾਈ ਕੋਰਟ ਨੇ ਪੁਸ਼ਟੀ ਕੀਤੀ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ, ਅਮਰ ਸਿੰਘ ਚਾਹਲ, ਚਰਨਜੀਤ ਸ਼ਰਮਾ, ਪਰਮਰਾਜ ਉਮਰੰਗਲ ਤੇ ਸੁਖਮੰਦਰ ਸਿੰਘ ਮਾਨ ਨੂੰ ਵੀ ਜ਼ਮਾਨਤ ਦੇ ਦਿੱਤੀ। ਹਾਈ ਕੋਰਟ ਪਹਿਲਾਂ ਹੀ ਇਨ੍ਹਾਂ ਸਾਰਿਆਂ ਨੂੰ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦੇ ਚੁੱਕੀ ਹੈ।