ਖ਼ੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਮਾਨ ਦਾ ਜਨਮ ਦਿਨ

ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿੱਚ ਜਨਮ ਦਿਨ ਮਨਾਇਆ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਖ਼ੂਨ ਦਾਨ ਕਰਕੇ ਸ਼ਿਰਕਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖ਼ੂਨ ਦਾਨ ਨੂੰ ਸਭ ਤੋਂ ਵੱਡੀ ਸੇਵਾ ਦੱਸਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਹਰੇਕ ਵਿਅਕਤੀ ਆਪਣਾ ਯੋਗਦਾਨ ਪਾ ਸਕਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੇ ਹਰੇਕ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਕਰਕੇ ਖ਼ੂਨ ਦਾਨ ਕਰਨ ਵਿੱਚ ਵੀ ਨੌਜਵਾਨਾਂ ਦੇ ਪਿੱਛੇ ਰਹਿ ਜਾਣ ਦੀ ਕੋਈ ਵਜ੍ਹਾ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਖ਼ੂਨ ਦਾਨ ਕਰਨਾ ਮਨੁੱਖਤਾ ਦੀ ਸੱਚੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਖ਼ੂਨ ਦਾਨ ਕਰਨ ਲਈ ਅੱਗੇ ਆਏ ਹਨ।

Leave a Reply

Your email address will not be published. Required fields are marked *