ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਤੋਂ ਰਾਹਤ


ਫ਼ਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਨੇ ਰਾਹਤ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਕੁਲਬੀਰ ਸਿੰਘ ਜੀਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜਾਣਕਾਰੀ ਮੁਤਾਬਕ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਅਦਾਲਤ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ।

ਦੱਸ ਦੇਈਏ ਕਿ ਉਸ ਖ਼ਿਲਾਫ ਬੀ.ਡੀ.ਪੀ.ਓ. ਦਫ਼ਤਰ ‘ਚ ਧਰਨਾ ਦੇਣ ਅਤੇ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਸੀ ਕਿ ਉਹ ਉਸ ਨੂੰ 17 ਅਕਤੂਬਰ ਨੂੰ ਗ੍ਰਿਫ਼ਤਾਰ ਦੇਣਗੇ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Leave a Reply

Your email address will not be published. Required fields are marked *