ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦਾ ਫੂਡ ਪ੍ਰੋਸੈਸਿੰਗ ਸੈਕਟਰ ਇਕ ਵਧ ਰਹੇ ਉਦਯੋਗ ਦੇ ਰੂਪ ਵਿਚ ਉਭਰਿਆ ਹੈ ਅਤੇ ਪਿਛਲੇ ਨੌਂ ਸਾਲਾਂ ਵਿਚ 50,000 ਕਰੋੜ ਰੁਪਏ ਦਾ ਪ੍ਰਤੱਖ ਵਿਦੇਸ਼ੀ ਨਿਵੇਸ਼ (ਐਫਡੀਆਈ) ਆਕਰਸ਼ਿਤ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਰਾਜਧਾਨੀ ਦੇ ਭਾਰਤ ਮੰਡਪਮ ‘ਚ ‘ਵਰਲਡ ਫੂਡ ਇੰਡੀਆ’ ਦੇ ਦੂਜੇ ਐਡੀਸ਼ਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ”ਪਿਛਲੇ ਨੌਂ ਸਾਲਾਂ ‘ਚ ਫੂਡ ਪ੍ਰੋਸੈਸਿੰਗ ਸੈਕਟਰ ‘ਚ 50,000 ਕਰੋੜ ਰੁਪਏ ਦਾ ਐੱਫ.ਡੀ.ਆਈ. ਇਹ ਸਰਕਾਰ ਦੀਆਂ ਉਦਯੋਗ ਪੱਖੀ ਅਤੇ ਕਿਸਾਨ ਪੱਖੀ ਨੀਤੀਆਂ ਦਾ ਨਤੀਜਾ ਹੈ।” ਇਹ ਤਿੰਨ ਰੋਜ਼ਾ ਪ੍ਰੋਗਰਾਮ 5 ਨਵੰਬਰ ਨੂੰ ਸਮਾਪਤ ਹੋਵੇਗਾ। ਮੋਦੀ ਨੇ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਪ੍ਰੋਸੈਸਡ ਫੂਡ ਦੀ ਬਰਾਮਦ ਵਿੱਚ 150 ਫੀਸਦੀ ਦਾ ਵਾਧਾ ਹੋਇਆ ਹੈ ਅਤੇ ਘਰੇਲੂ ਪ੍ਰੋਸੈਸਿੰਗ ਸਮਰੱਥਾ ਵਿੱਚ ਕਾਫੀ ਵਾਧਾ ਹੋਇਆ ਹੈ।