‘ਉਪ ਰਾਸ਼ਟਰਪਤੀ ਤੋਂ ਬਿਨਾਂ ਸ਼ਰਤ ਮਾਫ਼ੀ ਮੰਗੋ’, ਸੁਪਰੀਮ ਕੋਰਟ ਨੇ ਮੁਅੱਤਲੀ ਮਾਮਲੇ ‘ਤੇ ‘ਆਪ’ ਸੰਸਦ ਮੈਂਬਰ ਨੂੰ ਦਿੱਤੀ ਸਲਾਹ


ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਮੁਅੱਤਲ ਕਰਨ ਦੇ ਮਾਮਲੇ ਵਿੱਚ ਸਖ਼ਤ ਫਟਕਾਰ ਲਗਾਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੁਅੱਤਲੀ ਮਾਮਲੇ ‘ਚ ਦਖਲ ਦਿੰਦੇ ਹੋਏ ਕਿਹਾ ਕਿ ਚੇਅਰਮੈਨ ਹਮਦਰਦੀ ਨਾਲ ਵਿਚਾਰ ਕਰਨਗੇ ਅਤੇ ਮਾਮਲੇ ਨੂੰ ਅੱਗੇ ਵਧਾਉਣਗੇ। ਹੁਣ ਮੁਅੱਤਲੀ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ‘ਆਪ’ ਸੰਸਦ ਮੈਂਬਰ ਦੀ ਪਟੀਸ਼ਨ ‘ਤੇ ਸੁਣਵਾਈ ਤੈਅ ਕੀਤੀ ਹੈ। ਨਾਲ ਹੀ ਅਟਾਰਨੀ ਜਨਰਲ ਨੂੰ ਇਸ ਮਾਮਲੇ ਵਿੱਚ ਹੋਰ ਘਟਨਾਕ੍ਰਮ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *