ਮਸਜਿਦ, ਗੁਰਦੁਆਰਾ ਸਾਹਿਬ ਢਾਹੇ ਜਾਣ ਦੀ ਟਿੱਪਣੀ ‘ਤੇ…

ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ, 4 ਨਵੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਸਥਾਨ ਦੇ ਇੱਕ ਆਗੂ ਸੰਦੀਪ ਦਾਮਿਆ ਵੱਲੋਂ ਦੇਸ਼ ਦੀਆਂ ਮਸਜਿਦਾਂ ਅਤੇ ਗੁਰਦੁਆਰਿਆਂ ਬਾਰੇ ਨਫ਼ਰਤ ਭਰੀ ਟਿੱਪਣੀ ਕਰਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਮਿਆ ਵਰਗੇ ਲੋਕਾਂ, ਜੋ ਬੇਬੁਨਿਆਦ ਗੱਲ ਕਰਦੇ ਹਨ ਅਤੇ ਭੱਦੀ ਬਿਆਨਬਾਜ਼ੀ ਕਰਦੇ ਹਨ, ਦੀ ਭਾਜਪਾ ਵਰਗੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਉਕਤ ਆਗੂ ਵੱਲੋਂ ਸਿਰਫ਼ ਮੰਗੀ ਮੁਆਫ਼ੀ ਨਾਲ ਕੁਝ ਵੀ ਸਹੀ ਨਹੀਂ ਹੋ ਜਾਂਦਾ ਕਿਉਂਕਿ ਉਸਦੇ ਬਿਆਨ ਨੇ ਪਹਿਲਾਂ ਹੀ ਚੰਗੀ ਸੋਚ ਰੱਖਣ ਵਾਲੇ ਸਾਡੇ ਲੋਕਾਂ ਨੂੰ ਭਾਰੀ ਠੇਸ ਪਹੁੰਚਾਇਆ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਨਾ ਸਿਰਫ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਿਆ ਜਾਣਾ ਚਾਹੀਦਾ ਹੈ, ਸਗੋਂ ਉਸ ਤੇ ਕਾਨੂੰਨੀ ਕਾਰਵਾਈ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਭੜਕਾਊ ਨਫ਼ਰਤ ਭਰੇ ਭਾਸ਼ਣਾਂ ਤੋਂ ਬਾਅਦ ਸਿਰਫ਼ ਮੁਆਫ਼ੀ ਮੰਗ ਕੇ ਭੱਜਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

Leave a Reply

Your email address will not be published. Required fields are marked *