ਅੰਮ੍ਰਿਤਸਰ, 8 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਾਅਦ ਦੁਪਹਿਰ 1 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਪ੍ਰਧਾਨ ਦੇ ਅਹੁਦੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਮੁੜ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਾਲੀਆਂ ਪੰਥਕ ਧਿਰਾਂ ਵਲੋਂ ਇਸ ਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਧਾਮੀ ਦੇ ਮੁਕਾਬਲੇ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਦੋਵਾਂ ਧਿਰਾਂ ਵਲੋਂ ਪ੍ਰਧਾਨਗੀ ਲਈ ਪਹਿਲਾਂ ਤੋਂ ਹੀ ਅਹੁਦੇਦਾਰ ਐਲਾਣੇ ਜਾਣ ਕਾਰਨ ਇਸ ਵਾਰ ਸਰਬ ਸੰਮਤੀ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਵੋਟਾਂ ਪੈਣੀਆਂ ਯਕੀਨੀ ਹਨ।
Related Posts
ਨਕੋਦਰ ‘ਚ ਹੋਏ ਕੱਪੜਾ ਵਪਾਰੀ ਦੇ ਕਤਲ ਦੇ ਮਾਮਲੇ ‘ਚ ਦੋ ਹੋਰ ਸ਼ੂਟਰ ਗ੍ਰਿਫ਼ਤਾਰ
ਨਕੋਦਰ- ਨਕੋਦਰ ਵਿਖੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਅਤੇ ਉਨ੍ਹਾਂ ਦੇ ਗਨਮੈਨ ਦੇ ਕਤਲ ਮਾਮਲੇ ਵਿੱਚ ਪੁਲਸ ਦੇ…
ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਹਰਿਆਣਾ ਦੇ 61 ਤੇ ਪੰਜਾਬ ਦੇ 73 ਜੱਜਾਂ ਦੀਆਂ ਬਦਲੀਆਂ
ਚੰਡੀਗੜ੍ਹ, 27 ਅਪ੍ਰੈਲ (ਬਿਊਰੋ)- ਪੰਜਾਬ – ਹਰਿਆਣਾ ਹਾਈ ਕੋਰਟ ਵਲੋਂ ਹਰਿਆਣਾ ਦੇ 61 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਪੰਜਾਬ…
ਚੰਡੀਗੜ੍ਹ ‘ਚ ‘ਨਾਈਟ ਕਰਫ਼ਿਊ’ ਖ਼ਤਮ, ਰਾਕ ਗਾਰਡਨ ਤੇ ਬਰਡ ਪਾਰਕ ਖੋਲ੍ਹਣ ਦੇ ਹੁਕਮ ਜਾਰੀ
ਚੰਡੀਗੜ੍ਹ, 10 ਫਰਵਰੀ (ਬਿਊਰੋ)- ਸ਼ਹਿਰ ‘ਚ ਕੋਰੋਨਾ ਕੇਸ ਕਾਫੀ ਘੱਟ ਗਏ ਹਨ। ਇਸ ਦੇ ਮੱਦੇਨਜ਼ਰ ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ ‘ਚ ਲਾਗੂ…