ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ ਜਦਕਿ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਅਮਰੀਕ ਸਿੰਘ ਨੇ ਪੇਸ਼ ਕੀਤਾ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ। 151 ਮੈਂਬਰਾਂ ‘ਚੋਂ 136 ਮੈਂਬਰ ਹਾਜ਼ਰ ਹੋਏ ਹਨ। 151 ਮੈਂਬਰਾਂ ‘ਚੋਂ 135 ਮੈਂਬਰ ਹਾਜ਼ਰ ਹੋਏ ਹਨ।ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਐਡਵੋਕੇਟ ਧਾਮੀ ਨੂੰ ਲਗਾਤਾਰ ਤੀਜੀ ਵਾਰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਮੰਚ ਵੱਲੋਂ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਸੰਤ ਬਲਬੀਰ ਸਿੰਘ ਘੁੰਨਸ ਨੂੰ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਸੀ।
Related Posts
ਕਿਸਾਨ ਜਥੇਬੰਦੀਆਂ ਨੇ ਬੀਬੀਐਮਬੀ ਦੇ ਮੁੱਦੇ ਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ ਅਤੇ ਰਾਸ਼ਟਰਪਤੀ ਦੇ ਨਾਂ ਦਿੱਤੇ ਮੰਗ ਪੱਤਰ
ਚੰਡੀਗੜ੍ਹ 4 ਮਾਰਚ :ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆ ਕਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਏਕਤਾ…
ਪੰਜਾਬ ਬੋਰਡ ਨੇ ਐਲਾਨਿਆ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ, 8ਵੀਂ ਦਾ 98.31 ਤੇ 12ਵੀਂ ਦਾ 93.04 ਫ਼ੀਸਦ ਨਤੀਜਾ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ (PSEB 8th Result 2024) ਤੇ 12ਵੀਂ ਜਮਾਤ (PSEB 12th Class) ਦੇ…
ਨਾਭਾ ਰੋਡ ‘ਤੇ PRTC ਬੱਸ ਅਤੇ ਫਾਰਚੂਨਰ ‘ਚ ਭਿਆਨਕ ਟੱਕਰ, ਗੱਡੀ ਦੇ ਉੱਡੇ ਪਰਖੱਚੇ
ਭਾਦਸੋਂ- ਅੱਜ ਸਵੇਰੇ ਪੀ.ਆਰ.ਟੀ.ਸੀ ਦੀ ਬੱਸ ਅਤੇ ਇੱਕ ਫਾਰਚੂਨਰ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।…