ਸਰਦੀਆਂ ਤੋਂ ਪਹਿਲਾਂ ਹੋਇਆ Winter Vacations ਦਾ ਐਲਾਨ, ਹੁਣ 18 ਨਵੰਬਰ ਤਕ ਸਾਰੇ ਸਕੂਲ ਰਹਿਣਗੇ ਬੰਦ


ਨਵੀਂ ਦਿੱਲੀ: ਦਿੱਲੀ ‘ਚ ਪ੍ਰਦੂਸ਼ਣ ਦੇ ਵਧਦੇ ਪੱਧਰ ਅਤੇ ਇਸ ਤੋਂ ਪੈਦਾ ਹੋਏ ਖ਼ਤਰੇ ਅਤੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦਿੱਲੀ ਸਰਕਾਰ ਨੇ 9 ਨਵੰਬਰ ਤੋਂ 18 ਨਵੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਹਾਲਾਂਕਿ ਸਰਦੀਆਂ ਦੀਆਂ ਛੁੱਟੀਆਂ ਹਰ ਸਾਲ 25 ਦਸੰਬਰ ਤੋਂ ਬਾਅਦ ਆਉਂਦੀਆਂ ਹਨ, ਪਰ ਇਸ ਵਾਰ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਹੈ।

ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣਾ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਸਰਦੀਆਂ ਦੀਆਂ ਸ਼ੁਰੂਆਤੀ ਛੁੱਟੀਆਂ ਹਨ। ਇਹ ਸਰਦੀਆਂ ਦੀਆਂ ਛੁੱਟੀਆਂ ਦਾ ਪਹਿਲਾ ਹਿੱਸਾ ਹੈ।

ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਦੇ ਬਾਕੀ ਹਿੱਸੇ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Leave a Reply

Your email address will not be published. Required fields are marked *