ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਤਿੰਨ ਸੂਬਾ ਉਪ ਪ੍ਰਧਾਨ ਅਤੇ ਤਿੰਨ ਮੈਂਬਰਾਂ ਨੂੰ ਕੋਰ ਕਮੇਟੀ ਵਿਚ ਜਗ੍ਹਾ ਦਿੱਤੀ ਹੈ। ਵਿਵਾਦਾਂ ਵਿਚ ਫਸੇ ਸੁੰਦਰ ਸ਼ਾਮ ਅਰੋੜਾ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਭਾਜਪਾ ਨੂੰ ਸੂਬਾ ਕਮੇਟੀ ਵਿਚ ਬਦਲਾਅ ਦੀ ਜ਼ਰੂਰਤ ਇਸ ਲਈ ਪਈ ਕਿਉਂਕਿ ਉਨ੍ਹਾਂ ਦੇ ਕਈ ਸਾਥੀ ਭਾਜਪਾ ਛੱਡ ਕੇ ਮੁੜ ਕਾਂਗਰਸ ਵਿਚ ਵਾਪਸ ਪਰਤ ਗਏ ਸਨ। ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵੱਲੋਂ ਜਾਰੀ ਲਿਸਟ ਅਨੁਸਾਰ ਜਲੰਧਰ ਤੋਂ ਲੋਕ ਸਭਾ ਦੀ ਉਪ ਚੋਣ ਲੜਨ ਵਾਲੇ ਇੰਦਰ ਇਕਬਾਲ ਸਿੰਘ ਅਟਵਾਲ, ਲੁਧਿਆਣਾ ਦੇ ਜਤਿੰਦਰ ਮਿੱਤਲ ਅਤੇ ਹੁਸ਼ਿਆਰਪੁਰ ਤੋਂ ਮਹਿੰਦਰ ਕੌਰ ਜੋਸ਼ ਨੂੰ ਸੂਬਾ ਉਪ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸਾਬਕਾ ਪ੍ਰਦੇਸ਼ ਪ੍ਰਧਾਨ ਰਜਿੰਦਰ ਭੰਡਾਰੀ, ਅਰਵਿੰਦ ਖੰਨਾ ਅਤੇ ਹੁਸ਼ਿਆਰਪੁਰ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁੰਦਰ ਸ਼ਾਮ ਅਰੋੜਾ ’ਤੇ ਇਕ ਪੁਲਿਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ।
Related Posts
ਭਾਰਤ-ਪਾਕਿ ਸਰਹੱਦ ’ਤੇ ਬੀ. ਐੱਸ. ਐੱਫ. ਨੇ ਕਾਰਟੂਨ ਨੁਮਾ ਗੁਬਾਰਾ ਫੜਿਆ, ਮਿਲੀ ਪਾਕਿਸਤਾਨੀ ਕਰੰਸੀ
ਗੁਰੂਹਰਸਹਾਏ/ਫਿਰੋਜ਼ਪੁਰ- ਬੀ. ਐੱਸ. ਐੱਫ ਦੀ 160 ਬਟਾਲੀਅਨ ਵੱਲੋਂ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਦੀ ਬੀ.ਓ.ਪੀ. ਬਹਾਦੁਰ ਕੇ ਦੇ ਇਲਾਕੇ ਵਿਚ ਪਾਕਿਸਤਾਨ ਤੋਂ…
CM ਮਾਨ ਨੇ ਹਰੀ ਝੰਡੀ ਦੇ ਕੇ ਬੇਗਮਪੁਰਾ ਐਕਸਪ੍ਰੈਸ ਵਿਸ਼ੇਸ਼ ਰੇਲ ਨੂੰ ਕਾਸ਼ੀ ਲਈ ਕੀਤਾ ਰਵਾਨਾ, ਉਮੜਿਆ ਸੰਗਤ ਦਾ ਸੈਲਾਬ
ਜਲੰਧਰ- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 646ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ਾਰਾਂ ਸ਼ਰਧਾਲੂ ਜਲੰਧਰ…
ਪੰਚਾਇਤੀ ਫੰਡਾਂ ਵਿੱਚ 12.24 ਕਰੋੜ ਰੁਪਏ ਦੀ ਹੇਰਾਫੇਰੀ ਦੇ ਦੋਸ਼ ਚ ਸਰਪੰਚ ਹਰਜੀਤ ਕੌਰ ਗ੍ਰਿਫਤਾਰ
ਚੰਡੀਗੜ੍ਹ, 9 ਅਗਸਤ:ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਮਕਸਦ ਨਾਲ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ…