ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵਿਧਾਨ ਸਭਾ ਵਲੋਂ ਪਾਸ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਪੰਜਾਬ ਦੇ ਰਾਜਪਾਲ ‘ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਤੁਸੀਂ ਅੱਗ ਨਾਲ ਖੇਡ ਰਹੇ ਹੋ। ਕੋਰਟ ਨੇ ਪੰਜਾਬ ਸਰਕਾਰ ਤੋਂ ਵੀ ਪੁੱਛਿਆ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਬੈਠਕ ਨੂੰ ਮੁਲਤਵੀ ਕਿਉਂ ਕੀਤਾ ਗਿਆ, ਅਣਮਿੱਥੇ ਸਮੇਂ ਲਈ ਮੁਅੱਤਲ ਕਿਉਂ ਨਹੀਂ ਕੀਤਾ ਗਿਆ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਅਤੇ ਰਾਜਪਾਲ ਨੂੰ ਕਿਹਾ ਕਿ ਸਾਡਾ ਦੇਸ਼ ਸਥਾਪਤ ਪਰੰਪਰਾਵਾਂ ‘ਤੇ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਹੀ ਖਿੱਚੋਤਾਣੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਜੋ ਕੁਝ ਹੋ ਰਿਹਾ ਹੈ ਅਸੀਂ ਉਸ ਤੋਂ ਖੁਸ਼ੀ ਨਹੀਂ ਹਾਂ, ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।