ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਣਹਾਨੀ ਕੇਸ ਦਾਇਰ ਕੀਤਾ ਜਾਵੇਗਾ।ਸੁਖਬੀਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ‘ਤੇ ਦੋਸ਼ ਲਾਇਆ ਸੀ । ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨਾਂ ਦੇ ਪਰਿਵਾਰ ਕੋਲ ਬਾਲਾਸਰ ਫਾਰਮ ਆਪ ਤੇ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਬਲਕਿ ਇਹ ਜ਼ਮੀਨ ਉਹਨਾਂ ਦੇ ਪਿਤਾ ਜੀ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਨੋਟਿਸ ਰਾਹੀਂ ਮੁੱਖ ਮੰਤਰੀ ਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।
Related Posts
ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਵਧੀਆਂ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ, ਭੈਣ ਸੁਮਨ ਤੂਰ ਦੇ ਦੋਸ਼ਾਂ ਦੀ ਜਾਂਚ ਦੇ ਨਿਰਦੇਸ਼
ਲੁਧਿਆਣਾ, 4 ਮਾਰਚ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਲਾਏ ਗਏ…
ਯਾਤਰੀ ਧਿਆਨ ਦੇਣ ! 46 ਦਿਨਾਂ ਬਾਅਦ ਮੁੜ ਸ਼ੁਰੂ ਹੋਇਆ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ , ਹਿਰਾਸਤ ‘ਚ ਲਏ ਕਿਸਾਨ ਆਗੂ
ਲੁਧਿਆਣਾ : ਲੁਧਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ 46 ਦਿਨਾਂ ਬਾਅਦ ਅੱਜ ਬੁੱਧਵਾਰ ਨੂੰ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ…
ਚੰਡੀਗੜ੍ਹ ਦੇ ਸੈਕਟਰ 41 ‘ਚ ਲੜਕੀ ਦਾ ਚਾਕੂ ਮਾਰ ਕੇ ਕਤਲ
ਚੰਡੀਗੜ੍ਹ, 20 ਅਗਸਤ- ਚੰਡੀਗੜ੍ਹ ਦੇ ਸੈਕਟਰ 41 ਦੇ ਸਰਕਾਰੀ ਕੁਆਰਟਰ ‘ਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ…