ਰੂਪਨਗਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਿੰਡ ਨਾਨਗਰਾਂ ਕਲਮੋਟ ਪੁੱਜੇ। ਡਰੱਗ ਰੈਕੇਟ ਦੇ ਮੁਲਜ਼ਮ ਜਗਦੀਸ਼ ਸਿੰਘ ਭੋਲਾ ਦੀ ਪਿੰਡ ਨਾਨਗਰਾਂ ਕਲਮੋਟ ਵਿੱਚ ਵੀ ਜ਼ਮੀਨ ਹੈ। ਜਿਸ ਵਿੱਚ ਹਾਲ ਹੀ ਵਿੱਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਸੀ। ਡਾਇਰੈਕਟੋਰੇਟ ਆਫ ਇਨਫੋਰਸਮੈਂਟ (ਈਡੀ) ਨੇ ਮਾਮਲੇ ਵਿੱਚ ਭੋਲਾ ਦੀ ਜ਼ਮੀਨ ਜ਼ਬਤ ਕਰ ਲਈ ਹੈ।’ਆਪ’ ਸਰਕਾਰ ਬਿਕਰਮ ਮਜੀਠੀਆ ਦੇ ਨਿਸ਼ਾਨੇ ‘ਤੇ ਸੀ। ਮਜੀਠੀਆ ਨੇ ਕਿਹਾ ਕਿ ਵਿਵੇਕਸ਼ੀਲ ਸੋਨੀ ਰੂਪਨਗਰ ਦੇ ਐਸ.ਐਸ.ਪੀ. ਇਹ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਸੀ। ਕੀ ਉਨ੍ਹਾਂ ਨੇ ਇੱਥੇ ਚਲਦੀ ਮਸ਼ੀਨਰੀ ਨਹੀਂ ਵੇਖੀ? ਦੂਜੇ ਪਾਸੇ ਮਾਈਨਿੰਗ ਵਿਭਾਗ ਅਨੁਸਾਰ ਇਸ ਜ਼ਮੀਨ ਵਿੱਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਕਤੂਬਰ ਮਹੀਨੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।
Related Posts
ਟੈਕਸ ਅਤੇ ਪੂਰੇ ਦਸਤਾਵੇਜ਼ਾਂ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਸੜਕ ‘ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਰਾਜਾ ਵੜਿੰਗ
ਪੰਜਾਬ ਟਰਾਂਸਪੋਰਟ ਵਿਭਾਗ ਨੇ ਬੱਸ ਸਵਾਰੀਆਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਦੇ ਆਵਾਜਾਈ ਖੇਤਰ ਵਿੱਚ ਵਧੇਰੇ ਕੁਸਲਤਾ…
ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹਾਂ ਨੂੰ ਸੁਰੱਖਿਅਤ ਬਣਾਉਣ ਲਈ ਏ.ਆਈ ਦੀ ਵਰਤੋਂ ਕਰਨ ‘ਤੇ ਦਿੱਤਾ ਜ਼ੋਰ, ਮੋਬਾਈਲਾਂ ਦੀ ਮੁਕੰਮਲ ਰੋਕਥਾਮ ਲਈ ਦਿੱਤੇ ਇਹ ਨਿਰਦੇਸ਼
ਚੰਡੀਗੜ੍ਹ: ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ…
ਕੀ ਭਾਜਪਾ ‘ਚ ਸ਼ਾਮਲ ਹੋਣਗੇ ਨਵਜੋਤ ਸਿੰਘ ਸਿੱਧੂ ? ਪਤਨੀ ਤੇ ਬੇਟੀ ਨੇ ਇਸ ਭਾਜਪਾ ਨੇਤਾ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ। ਰੋਡ ਰੇਜ ਮਾਮਲੇ ‘ਚ ਜੇਲ੍ਹ ‘ਚੋਂ ਰਿਹਾਅ ਹੋਣ ਤੋਂ ਬਾਅਦ ਸਿਆਸਤ ਤੋਂ ਅਲੱਗ-ਥਲੱਗ ਹੋਏ ਨਵਜੋਤ ਸਿੰਘ ਸਿੱਧੂ ਦੀ ਪਤਨੀ…