ਚੰਡੀਗੜ੍ਹ, 5 ਦਸੰਬਰ- ਉੱਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਵੱਲੋਂ 20 ਨਬੰਬਰ ਦੇ ਪੰਜਾਬ/ਹਰਿਆਣਾ ਦੇ ਡੀਸੀ ਅਤੇ ਐੱਸ ਡੀ ਐੱਮ ਦਫਤਰਾਂ ਤੇ ਧਰਨਿਆਂ ਸਬੰਧੀ
1) ਪਰਾਲੀ ਸਬੰਧੀ :
ਓ) ਪਰਾਲੀ ਸਬੰਧੀ ਮੁਸ਼ਕਿਲ ਦਾ ਪੱਕਾ ਹੱਲ ਕੀਤਾ ਜਾਵੇ ਅਤੇ ਪਰਾਲੀ ਸਾੜਨ ਤੇ ਕੀਤੇ ਗਏ ਪਰਚੇ, ਰੈੱਡ ਇੰਟਰੀਆ ਅਤੇ ਜੁਰਮਾਨੇ ਰੱਦ ਕੀਤੇ ਜਾਣ
ਅ) ਪਾਸਪੋਰਟ ਰੱਦ ਕਰਨ, ਹਥਿਆਰਾਂ ਦੇ ਲਾਇਸੈਂਸ ਰੱਦ ਕਰਨ, ਸਬਸਿਡੀਆਂ ਰੱਦ ਕਰਨ ਸਮੇਤ ਹੋਰ ਸਰਕਾਰੀ ਸਹੂਲਤਾਂ ਰੱਦ ਕਰਨ ਦੇ ਦਿੱਤੇ ਨਿਰਦੇਸ਼ ਵਾਪਿਸ ਲਏ ਜਾਣ।
2) ਨਿੱਜੀਕਰਨ ਨੂੰ ਵਧਾਵਾ ਦੇਣ ਵਾਲੀ ਨੀਤੀ ਤਹਿਤ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ, ਸੜੇ ਮੀਟਰਾਂ ਦੀ ਜਗ੍ਹਾ ਪਹਿਲੇ ਚੱਲ ਰਹੇ ਮੀਟਰ ਲਗਾਏ ਜਾਣ ਅਤੇ ਅਵਰੇਜ਼ ਅਨੁਸਾਰ ਬਿੱਲ ਭੇਜਣੇ ਬੰਦ ਕੀਤੇ ਜਾਣ
3) ਭਾਰਤ ਮਾਲਾ ਸਮੇਤ ਸਾਰੇ ਪ੍ਰੋਜੈਕਟਾਂ ਤਹਿਤ ਕਢੀਆ ਜਾ ਰਹੀਆ ਸੜਕਾਂ ਲਈ ਜਮੀਨਾ ਅਕੁਆਇਰ ਕਰਨਾ ਬੰਦ ਕੀਤਾ ਜਾਵੇ :
ਓ) ਭਾਰਤ ਦਾ ਹਰ ਪਿੰਡ ਕਸਬਾ ਸ਼ਹਿਰ ਸੜਕ ਤੇ ਰੇਲ ਮਾਰਗਾਂ ਰਾਹੀਂ ਜੁੜੇ ਹੋਏ ਹਨ, ਸੋ ਸਿਰਫ ਕਾਰਪੋਰੇਟ ਨੂੰ ਫਾਇਦਾ ਪਹੁੰਚਾਉਣ ਵਾਲੇ ਇਸ ਪ੍ਰੋਜੇਕਟ ਨੂੰ ਬੰਦ ਕੀਤਾ ਜਾਵੇ
ਅ) ਜਿਹੜੇ ਕਿਸਾਨ ਰਜਾਮੰਦੀ ਨਾਲ ਜਮੀਨਾ ਦੇਣਾ ਚਾਹੁੰਦੇ ਹਨ ਓਹਨਾ ਨੂੰ ਮਾਰਕੀਟ ਰੇਟ ਦਾ 6 ਗੁਣਾ ਮੁਆਵਜਾ ਦਿੱਤਾ ਜਾਵੇ
ੲ ) ਅਰਬਿਟਰੇਸ਼ਨ ਵਿੱਚ ਚੱਲ ਰਹੇ ਕੇਸ ਤੁਰੰਤ ਨਿਪਟਾਏ ਜਾਣ ਅਤੇ ਰੱਦ ਕੀਤੇ ਗਏ ਕੇਸ ਤੁਰੰਤ ਬਹਾਲ ਕਰਕੇ ਯੋਗ ਮੁਆਵਜਾ ਦਿੱਤਾ ਜਾਵੇ
ਸ) ਮਸਲੇ ਦੇ ਹੱਲ ਤੋਂ ਪਹਿਲਾ ਪੰਜਾਬ ਸਰਕਾਰ ਪੁਲਿਸ ਬਲ ਦੇ ਜ਼ੋਰ ਨਾਲ ਜਮੀਨਾ ਤੇ ਕਬਜ਼ੇ ਕਰਨ ਦੀ ਕੋਸ਼ਿਸ਼ ਬੰਦ ਕਰੇ।
ਹ) ਅੱਤ ਜਰੂਰੀ ਹਾਲਾਤ ਵਿਚ ਸੜਕ ਮਾਰਗ ਬਣਾਉਣ ਲਈ ਮਾਰਗ ਬਣਾਉਣ ਦੀ ਤਕਨੀਕ ਨੂੰ ਬਦਲ ਕੇ ਪਿੱਲਰਾ ਵਾਲੇ ਮਾਰਗ ਬਣਾਏ ਜਾਣ ਤਾਂ ਜ਼ੋ ਹੜ੍ਹ ਵਰਗੀ ਸਥਿਤੀ ਵਿੱਚ ਪਾਣੀ ਦਾ ਕੁਦਰਤੀ ਵਹਾਅ ਪ੍ਰਭਾਵਿਤ ਨਾ ਹੋਵੇ ਅਤੇ ਖੇਤੀਯੋਗ ਜ਼ਮੀਨ ਵੀ ਘੱਟ ਤੋਂ ਘੱਟ ਬਰਬਾਦ ਹੋਵੇ ਅਤੇ ਲੋਕਲ ਜਨਤਾ ਦੀ ਆਵਾਜਾਈ ਲਈ ਪ੍ਰੈਲਲ ਸੜਕ ਦਿੱਤੀ ਜਾਵੇ।
4) ਪੰਜਾਬ ਵਿੱਚ ਪੂਰਨ ਰੂਪ ਵਿੱਚ ਨਸ਼ਾਬੰਦੀ ਕੀਤੀ ਜਾਵੇ ਅਤੇ ਕਿਸੇ ਵਿਅਕਤੀ ਦੀ ਨਸ਼ੇ ਦੀ ਓਵਰ੍ਡੋਜ਼ ਨਾਲ ਮੌਤ ਹੋਣ ਦੀ ਸੂਰਤ ਵਿਚ ਇਲਾਕੇ ਦੇ ਐਮ ਐਲ ਏ, ਐਸ ਐਸ ਪੀ, ਡੀ ਐਸ ਪੀ ਤੇ ਪਰਚਾ ਦਰਜ਼ ਕੀਤਾ ਜਾਵੇ।
5) ਗੰਨਾ ਮਿੱਲਾਂ ਤੁਰੰਤ ਚਾਲੂ ਕੀਤੀਆਂ ਜਾਣ ਅਤੇ ਗੰਨੇ ਦੇ ਭਾਅ ਵਿੱਚ 120 ਦਾ ਵਾਧਾ ਕੀਤਾ ਜਾਵੇ ਅਤੇ ਗੰਨੇ ਦੀ 238 ਕਿਸਮ ਦੇ ਬਿਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇ।
6 ) ਮੰਨੀ ਹੋਈ ਮੰਗ ਮੁਤਾਬਕ ਜੁਮਲਾ ਮੁਸ਼ਤ੍ਰਕਾ ਮਾਲਕਨ ਜਮੀਨਾ ਸਮੇਤ ਹਰ ਤਰ੍ਹਾਂ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਅਤੇ ਜੁਮਲਾ ਮੁਸ਼ਤਰਕਾ ਮਾਲਕਨ ਜਮੀਨਾ ਨੂੰ ਪੰਚਾਇਤੀ ਜ਼ਮੀਨ ਵਿਚ ਬਦਲਣ ਵਾਲਾ ਫੈਸਲਾ ਤੁਰੰਤ ਰੱਦ ਕੀਤਾ ਜਾਵੇ।
7) ਝੋਨੇ ਦੇ ਚਾਲੂ ਸੀਜ਼ਨ ਦੌਰਾਨ ਸਰਕਾਰ ਵੱਲੋਂ ਮੰਡੀਆਂ ਬੰਦ ਕਰਨ ਦੇ ਨਿਰਦੇਸ਼ ਵਾਪਿਸ ਲਏ ਜਾਣ ਅਤੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਚੱਕੀ ਜਾਣ ਤਕ ਮੰਡੀਆਂ ਚਾਲੂ ਰਖੀਆ ਜਾਣ।