ਨਵੀਂ ਦਿੱਲੀ , 19 ਦਸੰਬਰ: ਪਾਰਲੀਮੈਂਟ ਦੇ ਦੋਵਾਂ ਸਦਨਾਂ ’ਚੋਂ ਮੁਅੱਤਲ ਕੀਤੇ ਗਏ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਪਾਰਲੀਮੈਂਟ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ। ਸੰਸਦ ਕੰਪਲੈਕਸ ‘ਚ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਮੁਅੱਤਲ ਕੀਤੇ ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਸਮੇਤ ਸ਼ਮੂਲੀਅਤ ਕੀਤੀ।
ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ‘ਤੇ ਜਮਹੂਰੀਅਤ ਗੁਲਾਮ ਬਣਾਈ, ਗ੍ਰਹਿ ਮੰਤਰੀ ਅਸਤੀਫ਼ਾ ਦੇ ਦੇਣ ਵਰਗੇ ਨਾਅਰੇ ਲਿਖੇ ਸਨ। ਕਾਂਗਰਸ ਆਗੂ ਖੜਗੇ ਨੇ ਕਿਹਾ, ‘ਅਸੀਂ ਸਿਰਫ ਇਹ ਚਾਹੁੰਦੇ ਹਾਂ ਕਿ ਗ੍ਰਹਿ ਮੰਤਰੀ ਸਦਨ ‘ਚ ਆਉਣ ਅਤੇ ਸੁਰੱਖਿਆ ‘ਚ ਖਾਮੀ ਬਾਰੇ ਬਿਆਨ ਦੇਣ। ਪਤਾ ਨਹੀਂ ਉਹ ਕਿਉਂ ਭੱਜ ਰਹੇ ਹਨ। ਪਾਰਲਿਮੈਂਟ ਦਾ ਸੈਸ਼ਨ ਚੱਲ ਰਿਹਾ ਹੈ ਪਰ ਉਹ ਸਦਨ ਦੇ ਬਾਹਰ ਬਿਆਨ ਦੇ ਰਹੇ ਹਨ। ਪਰ ਅਜਿਹਾ ਕਦੇ ਨਹੀਂ ਹੁੰਦਾ।’ਉਨ੍ਹਾਂ ਕਿਹਾ ਕਿ ਉਹ ਸਦਨ ਵਿਚ ਬਿਆਨ ਤੋਂ ਕਿਉਂ ਭੱਜ ਰਹ ਹਨ।