ਚੰਡੀਗੜ੍ਹ , 23 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਬੇਅਦਬੀ ਮਾਮਲੇ ਲਈ ਮੁਆਫ਼ੀ ਮੰਗਣ ਤੋਂ ਕੁਝ ਦਿਨ ਬਾਅਦ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਅਹਿਮ ਮੀਟਿੰਗ ਸ਼ਨੀਵਾਰ ਨੂੰ ਮੁਹਾਲੀ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ।
ਮੀਟਿੰਗ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਮੁੱਦੇ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਢੀਂਡਸਾ ਦੀ ਅਗਵਾਈ ਹੇਠ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਅਤੇ ਪਾਰਟੀ ਦੇ ਅਗਲੇ ਫੈਸਲੇ ਸਬੰਧੀ ਜ਼ਿਲਾ ਲੀਡਰਸ਼ਿਪ ਤੋਂ ਸੁਝਾਅ ਲਏ ਜਾਣਗੇ।
ਅਕਾਲੀ ਦਲ ਨਾਲ ਮੁੜ ਗਠਜੋੜ ਦੀ ਸੰਭਾਵਨਾ ਬਾਰੇ ਢੀਂਡਸਾ ਨੇ ਕਿਹਾ ਕਿ ਉਹ ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ। ਓਹਨਾਂ ਕਿਹਾ ਸਮੁੱਚੀ ਲੀਡਰਸ਼ਿਪ ਦੀ ਰਾਏ ਤੋਂ ਬਾਅਦ ਹੀ ਤਹਿ ਕਿਤਾ ਜਵਘਕੀ ਕਰਨਾ ਹੈ, ਕਿਸੇ ਦਾ ਨਿੱਜੀ ਫ਼ੈਸਲਾ ਨਹੀਂ ਮਾਅਨੇ ਰੱਖਦਾ।