ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ।
ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ।
ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ।
ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ,ਦੇਵ ਮਾਨ ਐੱਮ.ਐਲ.ਏ ਨਾਭਾ, ਜੇ. ਪੀ.ਸਿੰਘ ਚੇਅਰਮੈਨ ਟੈਕਨੀਕਲ ਐਜੂਕੇਸ਼ਨ,ਇੰਦਰਜੀਤ ਸਿੰਘ ਸੰਧੂ ਵਾਈਸ ਚੇਅਰਮੈਨ ਕੋਨਵੇਅਰ, ਪ੍ਰਭਜੋਤ ਕੌਰ ਚੇਅਰਮੈਨ ਪਲੇਨਿੰਗ ਬੋਰਡ ਮੋਹਾਲੀ,ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਸੁਧਾਰ ਟਰੱਸਟ ਨਾਭਾ, ਜੱਸੀ ਸੋਹੀਆਂ ਚੇਅਰਮੈਨ ਪਲੇਨਿੰਗ ਬੋਰਡ ਪਟਿਆਲਾ, ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਸੁਧਾਰ ਟਰੱਸਟ ਪਟਿਆਲਾ,ਬਲਜਿੰਦਰ ਸਿੰਘ ਚੋਂਦਾ ਚੇਅਰਮੈਨ ਸੁਧਾਰ ਟਰੱਸਟ, ਲਵੇਸ ਮਿੱਤਲ ਪੁੱਤਰ ਐਮ.ਐਲ.ਏ ਨੀਨਾ, ਮਿੱਤਲ, ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ,ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਆਦਿ ਹਾਜ਼ਰ ਸਨ।