ਨਵੀਂ ਦਿੱਲੀ, 3 ਫਰਵਰੀ-ਭਾਜਪਾ ਨੇਤਾ ਐੱਲਕੇ ਅਡਵਾਨੀ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਭਾਰਤ ਰਤਨ ਦੇਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ,‘ਇਹ ਨਾ ਸਿਰਫ਼ ਮੇਰੇ ਲਈ ਇੱਕ ਵਿਅਕਤੀਗਤ ਤੌਰ ‘ਤੇ ਸਗੋਂ ਉਨ੍ਹਾਂ ਆਦਰਸ਼ਾਂ ਅਤੇ ਸਿਧਾਂਤਾਂ ਲਈ ਵੀ ਮਾਣ ਵਾਲੀ ਗੱਲ ਹੈ, ਜਿਨ੍ਹਾਂ ਦੀ ਪਾਲਣਾ ਕਰਨ ਦੀ ਕੋਸ਼ਿਸ਼ ਕੀਤੀ। ਆਰਐੱਸਐੱਸ ’ਚ ਸ਼ਾਮਲ ਹੋਣ ਬਾਅਦ ਮੈਨੂੰ ਜਿਹੜੀ ਵੀ ਜ਼ਿੰਮੇਵਾਰੀ ਮਿਲੀ ਉਸ ਨੂੰ ਨਿਭਾਉਂਦਿਆਂ ਆਪਣੇ ਪਿਆਰੇ ਦੇਸ਼ ਦੀ ਸਮਰਪਿਤ ਅਤੇ ਨਿਰਸਵਾਰਥ ਸੇਵਾ ਕਰਨ ਵਿੱਚ ਹੀ ਖੁਸ਼ੀ ਮਿਲੀ।’
Related Posts
ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇਕ ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ‘ਤੇ ਸ਼ੁੱਕਰਵਾਰ ਤੜਕੇ ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼…
ਪੱਛਮੀ ਬੰਗਾਲ ’ਚ ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ, ਸਰਕਾਰ ਵੱਲੋਂ ਕੰਮ ’ਤੇ ਪਰਤਣ ਦੀ ਅਪੀਲ
ਕੋਲਕਾਤਾ, ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ…
ਹਿਮਾਚਲ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਤੇ ਕਾਂਗਰਸ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ
ਕਾਂਗੜਾ, 23 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਦਾ ਕਹਿਣਾ ਹੈ ਕਿ ਭਾਜਪਾ ਅਤੇ ਕਾਂਗਰਸ ਨੇ ਲੁੱਟਣ ਦੀ ਕੋਈ…