ਪਟਿਆਲਾ, 3 ਫਰਵਰੀ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ‘ਆਪ’ ਸਰਕਾਰ ਹੀ ਹੈ ਜਿਸ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਵਿੱਚ ਰਿਕਾਰਡ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 360 ਕਰੋੜ ਸਾਲਾਨਾ ਗਰਾਂਟ ਦੇਣ ਦੇ ਕੀਤੇ ਗਏ ਵਾਅਦੇ ਨੂੰ ਸਰਕਾਰ ਹਰ ਹਾਲਤ ਵਿੱਚ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਦੀ ਦਸ਼ਾ ਸਧਾਰਨ ਲਈ ਯੂਨੀਵਰਸਿਟੀ ਦੇ ਵੀਸੀ ਪ੍ਰੋਫੈਸਰ ਅਰਵਿੰਦ ਵੱਲੋਂ ਕੀਤੇ ਯਤਨ ਦੀ ਸ਼ਲਾਘਾ ਵੀ ਕੀਤੀ। ਮੰਤਰੀ ਨੇ ਕਿਹਾ ਕਿ ਇਹ ਇੱਕ ਅਜਿਹੀ ਯੂਨੀਵਰਸਿਟੀ ਹੈ ਜੋ ਬਹੁਤ ਘੱਟ ਫੀਸਾਂ ’ਤੇ ਵਿਦਿਆਰਥੀਆਂ ਨੂੰ ਉੱਚ ਵਿਦਿਆ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਵੀਸੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਪ੍ਰੋਫੈਸਰ ਨਾਗਰ ਸਿੰਘ ਮਾਨ ਤੇ ਵਿੱਤ ਮੰਤਰੀ ਦੇ ਓਐੱਸਡੀ ਵੀ ਮੌਜੂਦ। ਯੂਨੀਵਰਸਿਟੀ ਦੀ ਤਰਫੋਂ ਵੀਸੀ ਤੇ ਹੋਰਾਂ ਨੇ ਵਿੱਤ ਮੰਤਰੀ ਨੂੰ ਸਨਮਾਨਿਤ ਵੀ ਕੀਤਾ।
Related Posts
ਸਾਧੂ ਸਿੰਘ ਧਰਮਸੋਤ ਨੂੰ ਨਹੀਂ ਮਿਲੀ ਰਾਹਤ, ਗਿਲਜੀਆਂ ਦੇ ਭਤੀਜੇ ਨੇ ਹਾਈਕੋਰਟ ‘ਚ ਪਾਈ ਪਟੀਸ਼ਨ
ਚੰਡੀਗੜ੍ਹ- ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਮਾਮਲੇ ‘ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਿਲਹਾਲ ਰਾਹਤ ਨਹੀਂ…
ਮੁੱਖ ਮੰਤਰੀ ਨੇ ਆਈ.ਏ.ਐਸ. ਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਕਿਹਾਃ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੋ
ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਤਾਂ ਜੋ ਲੋਕ ਦੀਵਾਲੀ ਦਾ ਤਿਉਹਾਰ ਧਾਰਮਿਕ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਸਕਣ ਰੋਸ਼ਨੀਆਂ…
ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਾਕੀ ਖਿਡਾਰੀਆਂ ਨੂੰ SGPC ਨੇ ਸੌਂਪਿਆ 1 ਕਰੋੜ ਰੁਪਏ ਦਾ ਚੈੱਕ
ਅੰਮ੍ਰਿਤਸਰ,11 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ…