ਨਹਿਰੂ ਦੀ ਆਲੋਚਨਾ ਮਗਰੋਂ ਕਾਂਗਰਸ ਦਾ ਪ੍ਰਧਾਨ ਮੰਤਰੀ ’ਤੇ ਜੁਆਬੀ ਹਮਲਾ: ‘ਮੋਦੀ ਦੀਆਂ ਗੱਲਾਂ ਬੇਤੁਕੀਆਂ’

ਨਵੀਂ ਦਿੱਲੀ, 6 ਫਰਵਰੀ

ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਆਲੋਚਨਾ ਕਰਨ ਲਈ ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਜਵਾਬੀ ਹਮਲਾ ਕਰਦੇ ਹੋਏ ਦੋਸ਼ ਲਗਾਇਆ ਕਿ ਮੋਦੀ ਅਸੁਰੱਖਿਆ ਅਤੇ ਹੀਣ ਭਾਵਨਾ ਤੋਂ ਪੀੜਤ ਹਨ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਪੂਰੀ ਤਰ੍ਹਾਂ ਬੇਤੁਕੀਆਂ ਅਤੇ ਬਕਵਾਸ ਗੱਲਾਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਨ ’ਤੇ ਲੋਕ ਸਭਾ ‘ਚ ਲਿਆਂਦੇ ਧੰਨਵਾਦ ਮਤੇ ’ਤੇ ਚਰਚਾ ਦਾ ਜਵਾਬ ਦਿੰਦੇ ਹੋਏ ਬੀਤੇ ਸਮੇਂ ਦੀਆਂ ਕੁਝ ਘਟਨਾਵਾਂ ਦਾ ਜ਼ਿਕਰ ਕਰਕੇ ਕਾਂਗਰਸ ਅਤੇ ਪਹਿਲੇ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਜੰਮੂ-ਕਸ਼ਮੀਰ ਅਤੇ ਕੁਝ ਹੋਰ ਮਾਮਲਿਆਂ ’ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਗਲਤੀਆਂ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ।

Leave a Reply

Your email address will not be published. Required fields are marked *