ਪਣਜੀ, 6 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਵਿਚ ਅਗਲੇ ਪੰਜ ਤੋਂ ਛੇ ਸਾਲਾਂ ਵਿਚ ਊਰਜਾ ਖੇਤਰ ਵਿਚ 67 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਹੋਵੇਗਾ। ਉਨ੍ਹਾਂ ਨੇ ਕੌਮਾਂਤਰੀ ਨਿਵੇਸ਼ਕਾਂ ਨੂੰ ਭਾਰਤ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ। ਇੱਥੇ ਦੂਜੇ ਭਾਰਤੀ ਊਰਜਾ ਹਫ਼ਤੇ ਦਾ ਉਦਘਾਟਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ 7.5 ਫੀਸਦੀ ਤੋਂ ਵੱਧ ਦੀ ਦਰ ਨਾਲ ਵਧ ਰਹੀ ਹੈ। ਦੇਸ਼ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ।