ਨਵੀਂ ਦਿੱਲੀ, 17 ਫਰਵਰੀ
ਭਾਜਪਾ ਦੀ ਦੋ ਰੋਜ਼ਾ ਕੌਮੀ ਕੌਂਸਲ ਮੀਟਿੰਗ ਅੱਜ ਰਾਜਧਾਨੀ ਦਿੱਲੀ ਦੇ ਪ੍ਰਗਤੀ ਮੈਦਾਨ ਸਥਿਤ ਭਾਰਤ ਮੰਡਪਮ ਵਿੱਚ ਸ਼ੁਰੂ ਹੋਵੇਗੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਚੋਣ ਮੁਹਿੰਮ ਦੀ ਵਿਆਪਕ ਰੂਪਰੇਖਾ ਪੇਸ਼ ਕਰਨਗੇ। ਕੌਮੀ ਪਰਿਸ਼ਦ ਦੀ ਇਸ ਬੈਠਕ ‘ਚ ਕੇਂਦਰੀ ਮੰਤਰੀ, ਪਾਰਟੀ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ, ਰਾਜ ਮੰਤਰੀਆਂ, ਰਾਸ਼ਟਰੀ ਅਤੇ ਸੂਬਾਈ ਪਾਰਟੀ ਅਹੁਦੇਦਾਰਾਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਕਰੀਬ 11,500 ਪ੍ਰਤੀਨਿਧੀ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਮੋਦੀ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਲਈ 370 ਸੀਟਾਂ ਅਤੇ ਉਨ੍ਹਾਂ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਲਈ 400 ਤੋਂ ਵੱਧ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਉਹ ਪਾਰਟੀ ਵਰਕਰਾਂ ਨੂੰ ਇਸ ਟੀਚੇ ਦੀ ਪ੍ਰਾਪਤੀ ਲਈ ਆਪਣੀ ਪੂਰੀ ਤਾਕਤ ਲਗਾਉਣ ਲਈ ਪ੍ਰੇਰਿਤ ਕਰ ਸਕਦੇ ਹਨ ਅਤੇ ਇਸ ਦੀ ਰੂਪ-ਰੇਖਾ ਵੀ ਪੇਸ਼ ਕਰ ਸਕਦੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਮੀਟਿੰਗ ਦੇ ਉਦਘਾਟਨੀ ਸੈਸ਼ਨ ਅਤੇ ਅਗਲੇ ਦਿਨ ਸੰਬੋਧਨ ਕਰਨਗੇ ਅਗਲੇ ਦਿਨ ਸਮਾਪਤੀ ’ਤੇ ਸ੍ਰੀ ਮੋਦੀ ਸੰਬੋਧਨ ਕਰਨਗੇ।