ਕਸਮੀਰ ਦੇ ਉੱਚੇ ਇਲਾਕਿਆਂ ’ਚ ਬਰਫ਼ਬਾਰੀ ਤੇ ਮੈਦਾਨ ’ਚ ਭਾਰੀ ਮੀਂਹ

ਸ੍ਰੀਨਗਰ, 19 ਫਰਵਰੀ

ਕਸ਼ਮੀਰ ‘ਚ ਅੱਜ ਗੁਲਮਰਗ ਸਕੀਇੰਗ ਰਿਜ਼ੋਰਟ ਸਮੇਤ ਉਚਾਈ ਵਾਲੇ ਇਲਾਕਿਆਂ ‘ਚ ਬਰਫ਼ਬਾਰੀ ਹੋਈ ਅਤੇ ਮੈਦਾਨੀ ਇਲਾਕਿਆਂ ‘ਚ ਮੀਂਹ ਪਿਆ। ਘਾਟੀ ਵਿੱਚ ਅਗਲੇ 48 ਘੰਟਿਆਂ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਸਕੀਇੰਗ ਰਿਜ਼ੋਰਟ ਵਿੱਚ 24 ਘੰਟਿਆਂ ਵਿੱਚ ਕਰੀਬ 1.5 ਫੁੱਟ ਬਰਫ਼ਬਾਰੀ ਹੋਈ ਹੈ। ਗੁਲਮਰਗ ਬੁੱਧਵਾਰ ਤੋਂ ਚੌਥੀ ‘ਖੇਲੋ ਇੰਡੀਆ ਵਿੰਟਰ ਗੇਮਜ਼’ ਦੀ ਮੇਜ਼ਬਾਨੀ ਕਰਨ ਵਾਲਾ ਹੈ। ਘਾਟੀ ਦੇ ਕੁਪਵਾੜਾ, ਹੰਦਵਾੜਾ ਅਤੇ ਸੋਨਮਰਗ ਖੇਤਰਾਂ ਵਿੱਚ ਵੀ ਬਰਫ਼ਬਾਰੀ ਹੋਈ। ਸ੍ਰੀਨਗਰ ਸਣੇ ਵਾਦੀ ਦੇ ਕਈ ਹਿੱਸਿਆਂ ’ਚ ਦਰਮਿਆਨੀ ਤੋਂ ਭਾਰੀ ਵਰਖਾ ਹੋ ਰਹੀ ਹੈ।

Leave a Reply

Your email address will not be published. Required fields are marked *