ਨਵੀਂ ਦਿੱਲੀ, 19 ਫਰਵਰੀ
ਚੰਡੀਗੜ੍ਹ ਮੇਅਰ ਚੋਣ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਬੈਲਟ ਪੇਪਰ ਅਤੇ ਵੀਡੀਓ ਲਿਆਉਣ ਲਈ ਮੰਗਲਵਾਰ ਨੂੰ ਨਿਆਂਇਕ ਅਧਿਕਾਰੀ ਤਾਇਨਾਤ ਕਰੇ। ਸਰਵਉੱਚ ਅਦਾਲਤ ਨੇ ਪ੍ਰਸ਼ਾਸਨ ਨੂੰ ਨਿਆਂਇਕ ਅਧਿਕਾਰੀ ਅਤੇ ਰਿਕਾਰਡ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਬਾਅਦ ਦੁਪਹਿਰ 2 ਵਜੇ ਬੈਲਟ ਪੇਪਰਾਂ ਤੇ ਵੋਟਾਂ ਦੀ ਗਿਣਤੀ ਦੀ ਪੂਰੀ ਵੀਡੀਓ ਰਿਕਾਰਡਿੰਗ ਦੀ ਪੜਚੋਲ ਕਰੇਗੀ।