ਭਵਾਨੀਗੜ੍ਹ: ਪੰਜਾਬ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਦੇ ਰੋਸ ਵੱਜੋਂ ਸਰਵ ਸਿੱਖਿਆ ਅਭਿਆਨ ਕਰਮਚਾਰੀ ਯੂਨੀਅਨ ਦੇ ਸੱਦੇ ’ਤੇ ਅੱਜ ਇੱਥੇ ਬੀਪੀਈਓ ਦਫ਼ਤਰ ਵਿੱਚ ਕਲਮ ਛੋੜ ਹੜਤਾਲ ਕੀਤੀ ਗਈ। ਇਸ ਸਬੰਧੀ ਯੂਨੀਅਨ ਆਗੂ ਪਿਆਰਾ ਸਿੰਘ ਸਹਾਇਕ ਬਲਾਕ ਮੈਨੇਜਰ, ਜਸਬੀਰ ਸਿੰਘ ਐੱਮਆਈਐੱਸ, ਸਤੀਸ਼ ਕੁਮਾਰ ਲੇਖਾਕਾਰ ਅਤੇ ਪੁਨੀਤ ਕੁਮਾਰ ਲੇਖਾਕਾਰ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰੇ ਪੈੱਨ ਨਾਲ਼ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਉਸ ’ਤੇ ਤਿੰਨ ਮੰਤਰੀਆਂ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗੀ ਸੀ। ਇਸ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੌਤੀ ਬੰਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਟਾਲ-ਮਟੋਲ ਨੀਤੀ ਦੇ ਰੋਸ ਵਜੋਂ 17 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਤੋਂ ਇਲਾਵਾ ਅੱਜ ਤੋਂ ਤਿੰਨ ਦਿਨਾਂ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। -ਪੱਤਰ ਪ੍ਰੇਰਕ
Related Posts
ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ, CM ਮਾਨ, ਸਾਬਕਾ CM ਬਾਦਲ ਸਣੇ ਕਈ ਸਿਆਸੀ ਆਗੂਆਂ ਨੇ ਪਾਈ ਵੋਟ
ਪੰਜਾਬ : ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਅਤੇ ਚੰਡੀਗੜ੍ਹ ਸੀਟ ‘ਤੇ ਅੱਜ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਪ੍ਰਸ਼ਾਸਨ…
ਪੰਜਾਬ ਦੇ ਕਈ ਹਿੱਸਿਆਂ ਵਿਚ ਪਿਆ ਮਾਨਸੂਨ ਦਾ ਪਹਿਲਾ ਮੀਂਹ
ਅੰਮ੍ਰਿਤਸਰ, 10 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਕਈ ਹਿੱਸਿਆਂ ਵਿਚ ਅੱਜ ਮਾਨਸੂਨ ਦਾ ਪਹਿਲਾ ਮੀਂਹ ਪਿਆ ਹੈ | ਮੀਂਹ ਪੈਣ…
ਅਬੂ ਧਾਬੀ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ ਲਾਸ਼ਾਂ ਆਈਆਂ ਭਾਰਤ
ਅੰਮ੍ਰਿਤਸਰ, 21 ਜਨਵਰੀ (ਬਿਊਰੋ)- 17 ਜਨਵਰੀ ਨੂੰ ਅਬੂ ਧਾਬੀ ਵਿਚ ਵਾਪਰੀ ਧਮਾਕੇ ਦੀ ਘਟਨਾ ਵਿਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ…