ਨਵੀਂ ਦਿੱ, 22 ਫਰਵਰੀ
ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੇ ਅੱਜ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ ਬਲਾਕ ਕਰਨ ਦੇ ਹੁਕਮਾਂ ਨਾਲ ਅਸਹਿਮਤੀ ਪ੍ਰਗਟਾਈ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸੱਦਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਦੀ ਬੇਨਤੀ ‘ਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈੱਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ ਹੁਕਮ ਦਿੱਤੇ ਹਨ। ਐਕਸ ਨੇ ਇਕ ਪੋਸਟ ਵਿੱਚ ਕਿਹਾ,‘ਭਾਰਤ ਸਰਕਾਰ ਨੇ ਲੋੜੀਂਦੇ ਕਾਰਜਕਾਰੀ ਆਦੇਸ਼ ਜਾਰੀ ਕੀਤੇ ਹਨ। ਆਦੇਸ਼ ਦੀ ਪਾਲਣਾ ਕਰਦੇ ਹੋਏ ਅਸੀਂ ਇਨ੍ਹਾਂ ਖਾਤਿਆਂ ਅਤੇ ਪੋਸਟਾਂ ਨੂੰ ਸਿਰਫ਼ ਭਾਰਤ ਵਿੱਚ ਹੀ ਬਲਾਕ ਕਰਾਂਗੇ। ਹਾਲਾਂਕਿ ਅਸੀਂ ਇਨ੍ਹਾਂ ਕਾਰਵਾਈਆਂ ਨਾਲ ਅਸਹਿਮਤ ਹਾਂ ਅਤੇ ਮੰਨਦੇ ਹਾਂ ਕਿ ਇਹ ਪੋਸਟਾਂ ਪ੍ਰਗਟਾਵੇ ਦੀ ਆਜ਼ਾਦੀ ਦੇ ਦਾਇਰੇ ਵਿੱਚ ਆਉਣੀਆਂ ਚਾਹੀਦੀਆਂ ਹਨ।’