ਨਵੀਂ ਦਿੱਲੀ, 22 ਫਰਵਰੀ
ਕੇਂਦਰੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਦੇਸ਼ ਭਰ ਵਿੱਚ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ ਖੜਗੇ ਦੀ ਧਮਕੀ ਦੇ ਆਧਾਰ ’ਤੇ ਇਹ ਫੈਸਲਾ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਸੀਆਰਪੀਐਫ ਕਮਾਂਡੋ ਆਲ ਇੰਡੀਆ ਆਧਾਰ ’ਤੇ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕਰਨਗੇ।