ਨਵੀਂ ਦਿੱਲੀ, 27 ਫਰਵਰੀ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਠਵੀਂ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 4 ਮਾਰਚ ਨੂੰ ਇੱਥੇ ਏਜੰਸੀ ਦੇ ਮੁੱਖ ਦਫ਼ਤਰ ਆਉਣ ਲਈ ਕਿਹਾ ਗਿਆ ਹੈ। ਕੇਜਰੀਵਾਲ (55) ਇਸ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਸੋਮਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੰਮਨ ਗੈਰ ਕਾਨੂੰਨੀ ਹਨ।