ਸ਼ਿਮਲਾ, 1 ਮਾਰਚ
ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਬੇਯਕੀਨੀ ਜਾਰੀ ਹੈ ਤੇ ਇਸ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਨੇ ਅੱਜ ਆਖ ਦਿੱਤਾ ਕਿ ਭਾਜਪਾ ਦਾ ਕੰਮ ਕਾਂਗਰਸ ਨਾਲੋਂ ਕਿਤੇ ਬਿਹਤਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਬਹੁਤ ਕੁਝ ਕਰਨਾ ਬਾਕੀ ਹੈ। ਇੱਕ ਸੰਸਦ ਮੈਂਬਰ ਹੋਣ ਦੇ ਨਾਤੇ, ਮੈਂ ਆਪਣੇ ਹਲਕੇ ਦਾ ਦੌਰਾ ਕਰਦੀ ਹਾਂ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੀ ਹਾਂ। ਇਹ ਸੱਚ ਹੈ ਕਿ ਭਾਜਪਾ ਦਾ ਕੰਮਕਾਜ ਸਾਡੇ ਨਾਲੋਂ ਬਿਹਤਰ ਹੈ।’ ਸ੍ਰੀਮਤੀ ਪ੍ਰਤਿਭਾ ਸਿੰਘ ਨੇ ਕਿਹਾ,‘ਮੈਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਆਪਣਾ ਸੰਦੇਸ਼ ਪਹੁੰਚਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਿਹਾ ਹੈ। ਪਹਿਲੇ ਦਿਨ ਤੋਂ ਮੈਂ ਮੁੱਖ ਮੰਤਰੀ ਨੂੰ ਕਹਿ ਰਹੀ ਹਾਂ ਕਿ ਅਸੀਂ ਆਉਣ ਵਾਲੀਆਂ ਚੋਣਾਂ ਦਾ ਸਾਹਮਣਾ ਤਾਂ ਹੀ ਕਰ ਸਕਾਂਗੇ ਜੇ ਸੰਗਠਨ ਨੂੰ ਮਜ਼ਬੂਤ ਕਰਨਗੇ। ਇਹ ਸਾਡੇ ਲਈ ਬਹੁਤ ਮੁਸ਼ਕਲ ਸਥਿਤੀ ਹੈ।’