12 ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਸਵਾਲਾਂ ਦੇ ਜੁਆਬ ਦੇਣ ਲਈ ਤਿਆਰ ਹਾਂ: ਕੇਜਰੀਵਾਲ ਨੇ ਈਡੀ ਨੂੰ ਕਿਹਾ

ਨਵੀਂ ਦਿੱਲੀ, 4 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਤਾਜ਼ਾ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਉਹ 12 ਮਾਰਚ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਏਜੰਸੀ ਸਾਹਮਣੇ ਪੇਸ਼ ਹੋਣ ਲਈ ਤਿਆਰ ਹਨ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਨੂੰ ਕਈ ਸੰਮਨ ਜਾਰੀ ਕੀਤੇ ਸਨ ਪਰ ਉਨ੍ਹਾਂ ਨੇ ਇਨ੍ਹਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਉਹ ਕੇਂਦਰੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਏਜੰਸੀ ਨੂੰ ਕਿਹਾ ਸੀ ਕਿ ਸੰਮਨ ਜਾਰੀ ਕਰਨ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਮਾਮਲੇ ‘ਚ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ  ਚਾਹੀਦੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੰਮਨ ‘ਗੈਰ-ਕਾਨੂੰਨੀ’ ਸਨ ਪਰ ਉਹ ਫਿਰ ਵੀ ਜਾਂਚ ਏਜੰਸੀ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹਨ। ਕੇਜਰੀਵਾਲ ਨੇ 16 ਮਾਰਚ ਨੂੰ ਅਦਾਲਤ ਵਿੱਚ ਵੀ ਪੇਸ਼ ਹੋਣਾ ਹੈ।

Leave a Reply

Your email address will not be published. Required fields are marked *