ਹਿਮਾਚਲ ਦੇ ਮੁੱਖ ਮੰਤਰੀ ਵੱਲੋਂ 18 ਤੋਂ 60 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

ਸ਼ਿਮਲਾ, 4 ਮਾਰਚ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਅਗਲੇ ਵਿੱਤੀ ਸਾਲ ਤੋਂ 18 ਤੋਂ 60 ਸਾਲ ਤੱਕ ਦੀ ਉਮਰ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਵੇਗੀ। ਇਹ ਵਾਅਦਾ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘10 ਗਾਰੰਟੀਆਂ’ ’ਚ ਸ਼ਾਮਲ ਸੀ ਜਿਸ ਨੂੰ ਸਰਕਾਰ ਨੇ ਪੂਰਾ ਕੀਤਾ ਹੈ। ਦਾ ਵਾਅਦਾ ਕੀਤਾ ਗਿਆ ਸੀ। ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਨਾਲ 10 ਵਿੱਚੋਂ 5 ਚੋਣ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ ਸੂਬੇ ਦੇ 1.36 ਲੱਖ ਮੁਲਾਜ਼ਮਾਂ ਨੂੰ ਲਾਭ ਪਹੁੰਚਾਇਆ ਗਿਆ ਹੈ।

Leave a Reply

Your email address will not be published. Required fields are marked *