ਜੇ ਰੂਸ ਦੀ ਪ੍ਰਭੂਸੱਤਾ ਜਾਂ ਆਜ਼ਾਦੀ ਨੂੰ ਖਤਰਾ ਹੋਇਆ ਤਾਂ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਾਂਗਾ: ਪੂਤਿਨ

ਮਾਸਕੋ, 13 ਮਾਰਚ

ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਜੇ ਰੂਸ ਦੀ ਪ੍ਰਭੂਸੱਤਾ ਜਾਂ ਆਜ਼ਾਦੀ ਨੂੰ ਕੋਈ ਖਤਰਾ ਹੁੰਦਾ ਹੈ ਤਾਂ ਉਨ੍ਹਾਂਦ ਮੁਲਕ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਲਈ ਤਿਆਰ ਹੈ। ਅੱਜ ਤੜਕੇ ਰੂਸੀ ਸਰਕਾਰੀ ਟੈਲੀਵਿਜ਼ਨ ਨਾਲ ਇੰਟਰਵਿਊ ਵਿੱਚ ਸ੍ਰੀ ਪੁਤਿਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਮਰੀਕਾ ਅਜਿਹੀ ਕੋਈ ਹਰਕਤ ਨਹੀਂ ਕਰੇਗਾ ਜਿਸ ਨਾਲ ਪਰਮਾਣੂ ਜੰਗ ਸ਼ੁਰੂ ਹੋਵੇ ਪਰ ਨਾਲ ਹੀ ਜ਼ੋਰ ਦੇ ਕੇ ਕਿਹਾ ਕਿ ਰੂਸ ਦੇ ਪਰਮਾਣੂ ਬਲ ਇਸ ਲਈ ਤਿਆਰ ਹਨ। ਇਹ ਪੁੱਛੇ ਜਾਣ ‘ਤੇ ਕਿ ਕੀ ਉਨ੍ਹਾਂ ਨੇ ਕਦੇ ਯੂਕਰੇਨ ‘ਚ ਜੰਗ ਦੇ ਮੈਦਾਨ ‘ਚ ਪਰਮਾਣੂ ਹਥਿਆਰਾਂ ਦੀ ਵਰਤੋਂ ‘ਤੇ ਵਿਚਾਰ ਕੀਤਾ ਹੈ। ਇਸ ’ਤੇ ਪੂਤਿਨ ਨੇ ਜਵਾਬ ਦਿੱਤਾ ਕਿ ਇਸ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਇਹ ਵੀ ਭਰੋਸਾ ਪ੍ਰਗਟਾਇਆ ਕਿ ਮਾਸਕੋ ਯੂਕਰੇਨ ਵਿੱਚ ਆਪਣੇ ਟੀਚਿਆਂ ਨੂੰ ਪ੍ਰਾਪਤ ਕਰੇਗਾ ਅਤੇ ਗੱਲਬਾਤ ਲਈ ਦਰਵਾਜ਼ਾ ਖੁੱਲ੍ਹਾ ਰੱਖੇਗਾ।

Leave a Reply

Your email address will not be published. Required fields are marked *