ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਬਾਦਲ ਪਰਿਵਾਰ ਵਲੋਂ ਲੰਮੇ ਸਮੇਂ ਤੋਂ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਹੈ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਪਾਠ ਦੀ ਆਰੰਭਤਾ ਮੌਕੇ ਬੀਬੀ ਹਰਸਿਮਰਤ ਕੌਰ ਨੇ ਹਾਜਰੀ ਭਰੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਾਰੀਆਂ ਸਰਕਾਰਾਂ ਤੇ ਸਾਰੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਦੇਖ ਲਈ ਹੈ। ਕਿਸ ਤਰ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸਰਕਾਰਾਂ ਬਣਨ ਤੋਂ ਬਾਅਦ ਕੀਤੇ ਵਾਅਦੇ ਭੁੱਲ ਜਾਂਦੇ ਹਨ ਤੇ ਆਮ ਲੋਕਾਂ ਨੂੰ ਵੀ ਭੁੱਲ ਜਾਂਦੇ ਹਨ। ਪਰ ਉਹ ਪਾਰਟੀ ਜਿਸ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ, ਉਹ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਨੂੰ ਪੰਜਾਬੀਆਂ ਦਾ ਦਰਦ ਹੈ ਤੇ ਅਕਾਲੀ ਦਲ ਇਕੱਲਾ ਸਿਧਾਂਤਾਂ ‘ਤੇ ਖੜ੍ਹਾ ਹੈ। ਬੀਬੀ ਹਰਸਿਮਰਤ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਨ੍ਹਾਂ ਚੋਣਾਂ ‘ਚ ਦਿੱਲੀ ਤੋਂ ਰੀਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਦੀ ਨਹੀਂ ਸਗੋਂ ਪੰਜਾਬੀਆਂ ਦੀ ਆਪਣੀ ਜਿੱਤ ਹੋਵੇਗੀ।
Related Posts
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਵਿਕਾਸ ਕ੍ਰਾਂਤੀ’ ਤਹਿਤ ਸੂਬੇ ਦਾ ਬੇਮਿਸਾਲ ਵਿਕਾਸ ਜਾਰੀ
ਗੁਰਦਾਸਪੁਰ, 2 ਦਸੰਬਰ-ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਹਾ- ਭਗਵੰਤ ਮਾਨ ਪੁੱਛੇ ਤਾਂ ਗੈਰਕਾਨੂੰਨੀ ਮਾਈਨਿੰਗ ‘ਚ ਸ਼ਾਮਲ ਸਫੈਦਪੋਸ਼ਾਂ ਦੇ ਨਾਂ ਦੇਣ ਨੂੰ ਤਿਆਰ
ਚੰਡੀਗੜ੍ਹ, 26 ਮਈ (ਬਿਊਰੋ)- ਕਾਂਗਰਸ ਦੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਾਬਕਾ ਮੁੱਖ ਮੰਤਰੀ ਕੈਪਟਨ…
ਪਿੰਡ ਭੈਣੀ ਬੜੀਗਾ ਜ਼ਿਲਾ ਲੁਧਿਆਣਾ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲਾ ਕਰਵਾਇਆ
ਭੈਣੀ ਬੜੀਗਾ, 29 ਜੁਲਾਈ (ਦਲਜੀਤ ਸਿੰਘ)- ਪਿੰਡ ਭੈਣੀ ਬੜੀਗਾ ਜ਼ਿਲਾ ਲੁਧਿਆਣਾ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਤੇ ਦਸਤਾਰ ਮੁਕਾਬਲਾ ਕਰਵਾਇਆ…