ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ।
ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।