ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅਦਾਲਤ ਤੋਂ ਆਪਣੀ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।
ਰਾਉਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਫੈਸਲਾ 30 ਅਪ੍ਰੈਲ ਲਈ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਸਿਸੋਦੀਆ ਦੀ ਤਰਫੋਂ ਪੇਸ਼ ਹੋਏ ਵਕੀਲ ਵਿਵੇਕ ਜੈਨ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਵੇਗੀ, ਅਜਿਹੇ ‘ਚ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਬੇਅਸਰ ਹੋ ਜਾਵੇਗੀ।