ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਭਾਜਪਾ ਦੇ ਮੁਕੇਸ਼ ਦਲਾਲ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ।
22 ਅਪ੍ਰੈਲ ਤੱਕ ਇਸ ਹਲਕੇ ਤੋਂ ਸਿਰਫ਼ ਇੱਕ ਉਮੀਦਵਾਰ ਚੋਣ ਮੈਦਾਨ ਵਿੱਚ ਹੈ। ਇਹ ਘਟਨਾਕ੍ਰਮ ਕਾਂਗਰਸ ਪਾਰਟੀ ਦੇ ਉਮੀਦਵਾਰ ਨੀਲੇਸ਼ ਕੁੰਭਾਨੀ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਇਕ ਦਿਨ ਬਾਅਦ ਸਾਹਮਣੇ ਆਇਆ ਹੈ।
ਸੂਰਤ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਨੀਲੇਸ਼ ਕੁੰਭਾਨੀ ਦੇ ਨਾਮਜ਼ਦਗੀ ਪੱਤਰ ਐਤਵਾਰ ਨੂੰ ਰੱਦ ਕਰ ਦਿੱਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਨੂੰ ਪਹਿਲੀ ਨਜ਼ਰੇ ਦਸਤਖ਼ਤਾਂ ਵਿੱਚ ਊਣਤਾਈ ਪਾਈ ਗਈ। ਸੂਰਤ ਤੋਂ ਕਾਂਗਰਸ ਦੇ ਬਦਲਵੇਂ ਉਮੀਦਵਾਰ ਸੁਰੇਸ਼ ਪਡਸਾਲਾ ਦੇ ਨਾਮਜ਼ਦਗੀ ਪੱਤਰ ਵੀ ਅਯੋਗ ਕਰਾਰ ਦੇ ਦਿੱਤੇ ਗਏ, ਜਿਸ ਕਾਰਨ ਵਿਰੋਧੀ ਪਾਰਟੀ ਇਸ ਹਲਕੇ ਤੋਂ ਚੋਣ ਮੈਦਾਨ ਤੋਂ ਬਾਹਰ ਹੋ ਗਈ।