ਜਲੰਧਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਸੋਮਵਾਰ ਨੂੰ 6 ਲੋਕ ਸਭਾ ਸੀਟਾਂ ਲਈ ਉਮੀਦਵਾਰ ਐਲਾਨੇ ਹਨ। ਪੰਜਾਬ ਦੀਆਂ ਪੰਜ ਤੇ ਚੰਡੀਗੜ੍ਹ ਦੀ ਇਕ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨੇ ਹਨ। ਅਕਾਲੀ ਦਲ ਨੇ ਜਲੰਧਰ ਤੋਂ ਮੋਹਿੰਦਰ ਸਿੰਘ ਕੇਪੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਵਰਦੇਵ ਸਿੰਘ ਬੌਬੀ ਮਾਨ ‘ਤੇ ਦਾਅ ਖੇਡਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਨੂੰ ਉਮੀਵਦਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਾਂਗਰਸ ਸਰਕਾਰ ‘ਚ ਦੋ ਵਾਰ ਮੰਤਰੀ ਵੀ ਰਹੇ ਹਨ।
Related Posts
ਗਿੱਦੜਬਾਹਾ ‘ਚ ਪਾੜੇ ਅੰਮ੍ਰਿਤਾ ਤੇ ਰਾਜਾ ਵੜਿੰਗ ਦੇ ਪੋਸਟਰ, ਵੜਿੰਗ ਨੇ ਡਿੰਪੀ ਢਿੱਲੋਂ ‘ਤੇ ਲਾਇਆ ਦੋਸ਼
ਗਿੱਦੜਬਾਹਾ (ਮੁਕਤਸਰ) : ਗਿੱਦੜਬਾਹਾ ‘ਚ ਕਾਂਗਰਸੀ ਉਮੀਦਵਾਰਾਂ ਅੰਮ੍ਰਿਤਾ ਵੜਿੰਗ ਅਤੇ ਰਾਜਾ ਵੜਿੰਗ ਦੇ ਪੋਸਟਰ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ।…
ਧਾਲੀਵਾਲ ਵੱਲੋਂ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ
ਰਮਦਾਸ, ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰ…
ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
, ਚੰਡੀਗੜ੍ਹ, 30 ਮਾਰਚ (ਬਿਊਰੋ)- ਮੁੱਖ ਮੰਤਰੀ ਨੇ 21 ਸਾਲਾਂ ਬਾਅਦ ਭਾਰਤ ਨੂੰ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਲਿਆ ਕੇ ਦੇਸ਼…