ਚੰਡੀਗੜ੍ਹ : ਕਿਸਾਨੀ ਮਸਲਿਆਂ ‘ਤੇ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦੇ ਸਿਰਮੌਰ ਆਗੂਆਂ ਨੂੰ ਗੱਲਬਾਤ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਖੇਤੀਬਾੜੀ ਮੰਤਰੀ ਅਰਜਨ ਮੁੰਡਾ, ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਿਸਾਨੀ ਮਸਲਿਆਂ ਦੇ ਗੱਲਬਾਤ ਲਈ ਕਿਸਾਨ ਭਵਨ ਵਿਖੇ ਖੁੱਲ੍ਹਾ ਸੱਦਾ ਦਿੱਤਾ ਹੈ।
ਦਰਅਸਲ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਭਾਜਪਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਇੱਕ ਵਾਰ ਬੈਠ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ ਸੀ ਜਿਸ ਨੂੰ ਕਿਸਾਨ ਧਿਰਾਂ ਨੇ ਮਨਜ਼ੂਰ ਕਰ ਲਿਆ ਤੇ ਅੱਜ ਗੱਲਬਾਤ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਭਾਜਪਾ ਤੇ ਦਿਗਜ ਆਗੂ ਗੱਲਬਾਤ ਕਰਨ ਲਈ ਪਹੁੰਚਦੇ ਹਨ ਜਾਂ ਨਹੀਂ।