ਚੋਗਾਵਾਂ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕਾਂਵੇ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਭਾਜਪਾ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਮੀਟਿੰਗ ਰੱਖੀ ਗਈ ਸੀ, ਜਦੋਂ ਇਸ ਦੀ ਖ਼ਬਰ ਕਿਸਾਨਾਂ ਨੂੰ ਲੱਗੀ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਚੋਗਾਵਾਂ ਨਾਲ ਸੰਬੰਧਿਤ ਕਿਸਾਨਾਂ ਨੇ ਸੜਕ ਦੇ ਦੋਵੇ ਪਾਸੇ ਖੜ੍ਹ ਕੇ ਭਾਜਪਾ ਆਗੂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਦਰਜ ਕਰਵਾਇਆ।
ਕਿਸਾਨਾਂ ਦੇ ਇਸ ਵਿਰੋਧ ਪ੍ਰਦਰਸ਼ਨ ਦੀ ਖਬਰ ਮਿਲਦਿਆਂ ਹੀ ਡੀਐੱਸਪੀ ਅਟਾਰੀ ਸੁਖਜਿੰਦਰ ਥਾਪਰ ਅਤੇ ਐੱਸਐੱਚਓ ਬਲਕਾਰ ਸਿੰਘ ਪੁਲਿਸ ਫੋਰਸ ਨਾਲ ਮੌਕੇ ਤੇ ਪੁੱਜੇ ਅਤੇ ਸਥਿਤੀ ਨੂੰ ਸੰਭਾਲਿਆ। ਇਸ ਮੌਕੇ ਜਿਲ੍ਹਾ ਮੀਤ ਸਕੱਤਰ ਬਾਜ ਸਿੰਘ ਸਾਰੰਗੜਾ ਨੇ ਕਿਹਾ ਕਿ ਭਾਜਪਾ ਦੇ ਲੀਡਰਾਂ ਕੋਲ ਕਿਸਾਨਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ, ਇਸ ਕਰਕੇ ਭਾਜਪਾ ਦੀਆਂ ਚੋਣ ਰੈਲੀਆਂ ਵਿਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨ ਆਗੂ ਲਖਵਿੰਦਰ ਸਿੰਘ ਡਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ