ਹੁਸ਼ਿਆਰਪੁਰ : ਹੁਸ਼ਿਆਰਪੁਰ ਭਾਜਪਾ ਦੀਆਂ ਮੁਸੀਬਤਾਂ ਖ਼ਤਮ ਨਹੀਂ ਹੋ ਰਹੀਆਂ। ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਜੇ ਸਾਂਪਲਾ (Vijay Sampla) ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪ੍ਰਦੇਸ਼ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ (Vijay Rupani) ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਵਿਜੇ ਸਾਂਪਲਾ ਦੇ ਘਰ ਪਹੁੰਚੇ। ਸਾਂਪਲਾ ਤੇ ਹਾਈ ਕਮਾਂਡ ਦੀ ਮੀਟਿੰਗ ਅਜੇ ਜਾਰੀ ਹੈ। ਭਾਜਪਾ ਹਾਈ ਕਮਾਂਡ ਇਕ ਹਫਤੇ ਚ ਦੂਜੀ ਵਾਰ ਸਾਂਪਲਾ ਦੀ ਨਾਰਾਜ਼ਗੀ ਦੂਰ ਕਰਨ ਲਈ ਪਹੁੰਚੀ ਹੈ। ਬੰਦ ਕਮਰਾ ਮੀਟਿੰਗ ਜਾਰੀ ਹੈ।
ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ
