ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਪਰ ਕਿਹਾ ਜਾ ਰਿਹਾ ਕਿ ਐਮਬੀਬੀਐਸ ਤੋਂ ਬਾਅਦ ਐਮਡੀ ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ‘ਚ ਸੀ। ਡੀਐਸਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।
Related Posts
ਕਾਂਗਰਸ – AAP ਦੇ ਵੱਖੋ-ਵੱਖਰੇ ਰਾਹ, ਦਿੱਲੀ ਤੇ ਹਰਿਆਣਾ ‘ਚ ਵੱਖ-ਵੱਖ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
ਨਵੀਂ ਦਿੱਲੀ : ਕਾਂਗਰਸ ‘ਆਪ’ ਗਠਜੋੜ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕ ਵਾਰ ਫਿਰ ਵੱਖ ਹੋ ਗਏ ਹਨ। ਦੋਵੇਂ ਪਾਰਟੀਆਂ…
ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ
ਖਟਕੜ ਕਲਾਂ, 23 ਮਾਰਚ-ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇਖਟਕੜ ਕਲਾਂ, 23 ਮਾਰਚ-ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ…
ਪੰਜਾਬ ਦੀਆਂ ਨਹਿਰਾਂ ਵਿਚ ਪਾਣੀ ਛੱਡਣ ਦਾ ਐਲਾਨ, ਸ਼ਡਿਊਲ ਹੋਇਆ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ…