ਨਵੀਂ ਦਿੱਲੀ, 25 ਅਪਰੈਲ , ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਭਾਜਪਾ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਾਂਗਰਸ ਨੇਤਾਵਾਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦਾ ਨੋਟਿਸ ਵੀ ਲਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਤੇ ਕਾਂਗਰਸ ਮੁਖੀਆਂ ਨਾਲ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਸਾਂਝੇ ਕੀਤੇ ਤੇ 29 ਅਪਰੈਲ ਤੱਕ ਜਵਾਬ ਮੰਗਿਆ ਹੈ। ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ, ਸਟਾਰ ਪ੍ਰਚਾਰਕਾਂ ਦੇ ਆਚਰਣ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ।
Related Posts
ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਪ੍ਰਤਾਪ ਸਿੰਘ ਬਾਜਵਾ ਤੇ ਹਰਪਾਲ ਚੀਮਾ ਵਿਚਾਲੇ ਤਿੱਖੀ ਬਹਿਸ
ਚੰਡੀਗੜ੍ਹ, 1 ਅਪ੍ਰੈਲ (ਬਿਊਰੋ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ ਹੈ, ਜਦੋਂ ਚੰਡੀਗੜ੍ਹ ਮੁੱਦੇ…
ਜਲੰਧਰ: ਰਾਤ ਵੇਲੇ ਕੰਬਾਈਨਾਂ ਨਾਲ ਝੋਨੇ ਦੀ ਵਾਢੀ ’ਤੇ ਪਾਬੰਦੀ
ਜਲੰਧਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ…
ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਛਿੜਿਆ ਵਿਵਾਦ, ਨਵਜੋਤ ਸਿੰਘ ਸਿੱਧੂ ਨੇ ਵੀਡੀਓ ਸਾਂਝੀ ਕਰ ਵਿੰਨ੍ਹੇ ‘ਆਪ’ ‘ਤੇ ਨਿਸ਼ਾਨੇ
ਚੰਡੀਗੜ੍ਹ, 8 ਅਪ੍ਰੈਲ (ਬਿਊਰੋ)- ਆਮ ਆਦਮੀ ਪਾਰਟੀ ਸਰਕਾਰ ਵਲੋਂ ਹਾਲ ਹੀ ‘ਚ ਨਵੀਂ ਮਾਈਨਿੰਗ ਨੀਤੀ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ…