ਮੁਹਾਲੀ : ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ (Malwinder Singh Sidhu) ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ‘ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ ‘ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
Related Posts
ਤੇਜ਼ ਬਾਰਸ਼ ਨਾਲ ਪਏ ਗੜੇ, ਕਿਸਾਨਾਂ ਦੇ ਸਾਹ ਸੂਤੇ
ਜਲੰਧਰ : ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧੂੜ ਭਰੀਆਂ ਹਵਾਵਾਂ ਚੱਲੀਆਂ । ਜਿਸ ਤੋਂ ਬਾਅਦ ਦੁਪਹਿਰ ਨੂੰ ਮੌਸਮ…
ਮੁੜ ਹੋ ਸਕਦੈ ਦੇਸ਼ ‘ਚ ਵੱਡਾ ਕਿਸਾਨ ਅੰਦੋਲਨ, ਜਲੰਧਰ ਪੁੱਜੇ ਰਾਕੇਸ਼ ਟਿਕੈਤ ਨੇ ਦਿੱਤੇ ਸੰਕੇਤ
ਜਲੰਧਰ- ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਅੱਜ ਜਲੰਧਰ ਪੁੱਜੇ। ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ…
ਪੰਜਾਬ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗਰੋਹਾਂ ਨਾਲ ਜੁੜੇ ਗੈਂਗਸਟਰ ਕਾਬੂ, ਹਥਿਆਰ ਬਰਾਮਦ
ਚੰਡੀਗੜ੍ਹ, Gangsters Arrested in Punjab: ਪੰਜਾਬ ਪੁਲੀਸ ਨੇ ਇਕ ਅਹਿਮ ਕਾਰਵਾਈ ਕਰਦਿਆਂ ਬੰਬੀਹਾ ਗਰੋਹ ਨਾਲ ਜੁੜੇ ਹੋਏ ਲੱਕੀ ਪਟਿਆਲ ਅਤੇ…