ਅੰਮ੍ਰਿਤਸਰ, 26 ਅਪਰੈਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਸਬੰਧੀ ਐਲਾਨ ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਕੀਤਾ ਗਿਆ। ਹੈਰੀਟੇਜ ਸਟਰੀਟ ਵਿੱਚ ਗੁਰਦੁਆਰਾ ਸਾਰਾਗੜੀ ਨੇੜੇ ਚੱਲ ਰਹੇ ਧਰਨੇ ਵਾਲੀ ਥਾਂ ਤੋਂ ਇਸ ਸਬੰਧੀ ਐਲਾਨ ਕਰਦਿਆਂ ਮਾਤਾ ਬਲਵਿੰਦਰ ਕੌਰ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਨ ਦੇ ਹੱਕ ਵਿੱਚ ਨਹੀਂ ਸੀ ਅਤੇ ਉਹ ਮਹਿਸੂਸ ਕਰਦੇ ਹਨ ਕਿ ਕੌਮ ਦੀਆਂ ਸਮੱਸਿਆਵਾਂ ਤੇ ਮਸਲੇ ਹੱਲ ਕਰਨ ਲਈ ਰਣਨੀਤੀ ਬਦਲੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ’ਤੇ ਕੀਤੇ ਜਾ ਰਹੇ ਜ਼ੁਲਮ ਨੂੰ ਠੱਲ੍ਹਣ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਅਤੇ ਐੱਨਐੱਸਏ ਖਤਮ ਕਰਨ ਸਣੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਬਹਿਸ ਦੌਰਾਨ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੀ ਐਡਵੋਕੇਟ ਡਾ. ਸ਼ੈਲੀ ਵਰਮਾ, ਜਗਤਾਰ ਸਿੰਘ ਮੂਸਾ ਵੱਲੋਂ ਸਥਾਨਕ ਐਡਵੋਕੇਟ ਪ੍ਰੇਮਨਾਥ ਨੇ ਬਹਿਸ ਕੀਤੀ ਜਦੋਂ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਚਰਨਜੀਤ ਚੇਤਨ ਦੇ ਐਡਵੋਕੇਟ ਰਘਵੀਰ ਸਿੰਘ ਬਹਿਣੀਵਾਲ ਕਿਸੇ ਹੋਰ ਅਦਾਲਤੀ ਕੇਸ ਦੇ ਰੁਝੇਵੇਂ ਕਾਰਨ ਮਾਨਸਾ ਦੀ ਅਦਾਲਤ ਵਿੱਚ ਨਹੀਂ ਪੁੱਜੇ ਸਕੇ।
Related Posts
ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਅਦਾਲਤ ਵਲੋਂ ਭਗੌੜਾ ਕਰਾਰ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਭਗੌੜਾ ਕਰਾਰ ਦੇ…
ਅਹਿਮ ਖ਼ਬਰ : ਹੜ੍ਹ ਨਾਲ ਪੰਜਾਬ ਦੀ ਮਾਲੀ ਹਾਲਤ ਨੂੰ ਲੱਗਾ ਵੱਡਾ ਧੱਕਾ, ਗੜਬੜਾ ਸਕਦਾ ਹੈ ਫ਼ਸਲੀ ਚੱਕਰ
ਚੰਡੀਗੜ੍ਹ – ਜੁਲਾਈ ਮਹੀਨੇ ਦੌਰਾਨ ਪਏ ਭਾਰੀ ਮੀਂਹ ਨਾਲ ਪੰਜਾਬ ਦੀ ਅਰਥ ਵਿਵਸਥਾ ਨੂੰ ਵੱਡਾ ਧੱਕਾ ਲੱਗਾ ਹੈ। ਪੰਜਾਬ ਦੇ…
20 ਦਾ ਦਿਲੀ ਰੋਸ ਮਾਰਚ ਮੁਲਤਵੀ
ਅੰਮਿ੍ਤਸਰ,16 ਦਸੰਬਰ: ਸ੍ਮਣੀ ਗੁਰਦੁਆਰਾ ਪ੍ਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 20 ਦਸੰਬਰ ਨੂੰ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਤੱਕ…