ਨਵੀਂ ਦਿੱਲੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਆਪ’ ਸੁਪਰੀਮੋ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਸਰਗਰਮੀ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਸ੍ਰੀ ਮਾਨ ਨੇ ਪੱਤਰਕਾਰਾਂ ਨੂੰ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਦੀ ਸਿਹਤ ਠੀਕ ਹੈ ਅਤੇ ਉਹ ਇਨਸੁਲਿਨ ਲੈ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਹਾ ਹੈ। ਪੰਦਰਵਾੜੇ ਵਿੱਚ ਸ੍ਰੀ ਮਾਨ ਦੀ ਸ੍ਰੀ ਕੇਜਰੀਵਾਲ ਨਾਲ ਜੇਲ੍ਹ ਵਿੱਚ ਇਹ ਦੂਜੀ ਮੁਲਾਕਾਤ ਹੈ। ਸ੍ਰੀ ਕੇਜਰੀਵਾਲ 1 ਅਪਰੈਲ ਤੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ-ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਵਿੱਚ ਹਨ।
Related Posts
ਮਾਣਹਾਨੀ ਮਾਮਲੇ ਦੇ ਖਿਲਾਫ ਬੰਬੇ ਹਾਈ ਕੋਰਟ ਪਹੁੰਚੇ ਰਾਹੁਲ ਗਾਂਧੀ
ਮੁੰਬਈ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦਾ ਨਾਮ ਕਥਿਤ ਤੌਰ ’ਤੇ…
ਮੁੱਖ ਮੰਤਰੀ ਚੰਨੀ ਵਲੋਂ ਖਾਟੀ ਧਾਮ (ਫਗਵਾੜਾ) ਨੂੰ 10 ਕਰੋੜ ਦੇਣ ਦਾ ਐਲਾਨ
ਖਲਵਾੜਾ, 13 ਨਵੰਬਰ (ਦਲਜੀਤ ਸਿੰਘ)- ਜਾਬ ਦੇ ਮਾਨਯੋਗ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜੇ ਦੇ ਪਰਸ਼ੁਰਾਮ ਮੰਦਰ ਖਾਟੀ ਨੂੰ 10 ਕਰੋੜ…
ਸਾਲ 2023 ਬੈਚ ਦੇ ਪੰਜ ਆਈਏਐੱਸ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, CM ਨੇ ਡਿਊਟੀ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਦਿੱਤਾ ਸੱਦਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ…