ਨਵੀਂ ਦਿੱਲ, 24 ਅਗਸਤ (ਦਲਜੀਤ ਸਿੰਘ)- ਭਾਰਤ ਵਿੱਚ ਕੋਰੋਨਾ ਸੰਕਟ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਦੇ ਅੰਕੜਿਆਂ ਮੁਤਾਕਬ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 37593 ਨਵੇਂ ਮਾਮਲੇ ਆਏ ਤੇ 648 ਕੋਰੋਨਾ ਪੀੜਤਾਂ ਨੇ ਆਪਣੀ ਜਾਨ ਗੁਆਈ।ਦੱਸ ਦਈਏ ਕਿ ਇਸ ਤੋਂ ਪਹਿਲੇ ਦਿਨ ਦੇਸ਼ ‘ਚ ਕੋਰੋਨਾ ਦੇ 25,467 ਕੋਰੋਨਾ ਕੇਸ ਆਏ ਸੀ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 34169 ਲੋਕ ਕੋਰੋਨਾ ਤੋਂ ਠੀਕ ਵੀ ਹੋਏ, ਯਾਨੀ ਕੱਲ੍ਹ 2776 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 25 ਲੱਖ 12 ਹਜ਼ਾਰ ਲੋਕ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 35 ਹਜ਼ਾਰ 758 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 17 ਲੱਖ 54 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 22 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।