ਸੰਗਰੂਰ, 1 ਮਈ ਸੰਗਰੂਰ ਸੰਸਦੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿਜੀਲੈਂਸ ਤੋਂ ਡਰਦਾ ਦਲਵੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਹੈ। ਉਨ੍ਹਾਂ ਕਿਹਾ ਕਿ ਗੋਲਡੀ ਖ਼ਿਲਾਫ਼ ਵੱਡੇ ਪੱਧਰ ’ਤੇ ਜਾਂਚ ਚੱਲ ਰਹੀ ਹੈ ਅਤੇ ਉਹ ਵਿਜੀਲੈਂਸ ਦੇ ਅੜਿੱਕੇ ਆਇਆ ਹੋਇਆ ਹੈ, ਜਿਸ ਤੋਂ ਬਚਣ ਲਈ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਇਆ ਹੈ। ਸ੍ਰੀ ਖਹਿਰਾ ਨੇ ਸਥਾਨਕ ਚੋਣ ਦਫ਼ਤਰ ਤੋਂ ਜਾਰੀ ਬਿਆਨ ਅਤੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਇਹ ਪ੍ਰਗਟਾਵਾ ਕੀਤਾ ਹੈ। ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੇਲੇ ਜਦੋਂ ਦਲਵੀਰ ਸਿੰਘ ਗੋਲਡੀ ਹਲਕਾ ਧੂਰੀ ਦਾ ਵਿਧਾਇਕ ਸੀ, ਉਦੋਂ ਪਿੰਡਾਂ ਨੂੰ ਧੜਾਧੜ ਜਿਮ ਵੰਡੇ ਗਏ ਜਿਸ ਬਾਰੇ ਵਿਜੀਲੈਂਸ ਵਲੋਂ ਜਾਂਚ ਚੱਲ ਰਹੀ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਗੋਲਡੀ ਨੇ ਕਾਂਗਰਸ ਸਰਕਾਰ ਸਮੇਂ ਆਪਣੀ ਇੰਟਰਲਾਕ ਟਾਈਲਾਂ ਦੀ ਫੈਕਟਰੀ ਲਾਈ ਸੀ, ਜਿੱਥੋਂ ਉਹ ਧੱਕੇ ਨਾਲ ਟਾਈਲਾਂ ਚੁਕਵਾਉਂਦਾ ਰਿਹਾ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਵਿਜੀਲੈਂਸ ਵੱਲੋਂ ਪੰਜਾਹ ਦੇ ਕਰੀਬ ਸਰਪੰਚਾਂ ਦੇ ਬਿਆਨ ਲਏ ਗਏ ਹਨ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਲਵੀਰ ਗੋਲਡੀ ਨੂੰ ਕਾਂਗਰਸ ਪਾਰਟੀ ਨੇ ਇੰਨੀ ਛੋਟੀ ਉਮਰ ਵਿੱਚ ਦੋ ਵਾਰ ਵਿਧਾਇਕ ਦੀ ਟਿਕਟ ਦਿੱਤੀ। ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਲੜਾਈ ਅਤੇ ਜ਼ਿਲ੍ਹਾ ਸੰਗਰੂਰ ਕਾਂਗਰਸ ਦਾ ਪ੍ਰਧਾਨ ਵੀ ਬਣਾਇਆ। ਉਨ੍ਹਾਂ ਕਿਹਾ ਕਿ ਗੋਲਡੀ ਨੇ ਕਾਂਗਰਸ ਨਾਲ ਵਿਸ਼ਵਾਸਘਾਤ ਕੀਤਾ ਹੈ।
Related Posts
ਪੰਜਾਬ ‘ਚ ਸੀਤ ਲਹਿਰ ਨੇ ਠਾਰੇ ਲੋਕ, ਇਸ ਦਿਨ ਨੂੰ ਨਿਕਲੇਗੀ ਧੁੱਪ
ਜਲੰਧਰ- ਹਿਮਾਚਲ ਦੀਆਂ ਪਹਾੜੀਆਂ ਵਿਚ ਬਰਫ਼ਬਾਰੀ ਤੋਂ ਬਾਅਦ ਪੰਜਾਬ ਵਿਚ ਸੀਤ ਲਹਿਰ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਵੀਰਵਾਰ…
ਏ. ਐੱਸ. ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪਟਿਆਲਾ/ਚੰਡੀਗੜ੍- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ…
ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ/ਪਟਿਆਲਾ – ਪੰਜਾਬ ਵਿਚ ਮੀਂਹ, ਗੜ੍ਹੇਮਾਰੀ ਤੇ ਤੇਜ਼ ਝੱਖਣ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਮਾਮਲੇ ਵਿਚ ਕਿਸਾਨਾਂ…