ਕੈਲੇਫ਼ੋਰਨੀਆ,2 ਅਪਰੈਲ: ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਫਰਿਜ਼ਨੋ ਵਿੱਚ ਗੋਲੀਬਾਰੀ ਦੀ ਘਟਨਾ ਕਿਸੇ ਭਾਰਤੀ ਦੀ ਹੱਤਿਆ ਨਾਲ ਸਬੰਧਤ ਨਹੀਂ ਹੈ। ਗੋਲੀਬਾਰੀ ਵਿੱਚ ਮਰੇ ਵਿਅਕਤੀ ਦੀ ਪਛਾਣ 37 ਸਾਲਾ ਜ਼ੇਵੀਅਰ ਗਲੇਡਨੀ ਵਜੋਂ ਹੋਈ ਹੈ। ਫਰਿਜ਼ਨੋ ਦੇ ਅਧਿਕਾਰੀਆਂ ਨੇ ਇਹ ਸਪੱਸ਼ਟੀਕਰਨ ਸੋਸ਼ਲ ਮੀਡੀਆ ਰਿਪੋਰਟਾਂ ਤੋਂ ਬਾਅਦ ਦਿਤਾ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗੋਲੀਬਾਰੀ ਵਿਚ ਗੈਂਗਸਟਰ ਗੋਲਡੀ ਬਰਾੜ ਮਾਰਿਆ ਗਿਆ ਹੈ, ਜੋ ਉਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕਤਲ ਦਾ ਮੁੱਖ ਸਾਜਸ਼ਘਾੜਾ ਹੈ।
ਫਰਿਜ਼ਨੋ ਪੁਲੀਸ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਫਰਿਜ਼ਨੋ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਮਾਰੇ ਵਿਆਕਤੀ ਦੀ ਪਛਾਣ ਗਲੇਡਨੀ ਵਜੋਂ ਹੋਈ ਹੈ।